ਪੰਜਾਬ ਯੂਨੀਵਰਸਿਟੀ ਦੇ ਸੈਨੇਟ ਢਾਂਚੇ ਨੂੰ ਕਦੇ ਖ਼ਤਮ ਨਹੀਂ ਹੋਣ ਦਿੱਤਾ ਜਾਵੇਗਾ: ਕੁਲਜੀਤ ਸਿੰਘ ਨਾਗਰਾ - ਦਲਵੀਰ ਸਿੰਘ ਗੋਲਡੀ
🎬 Watch Now: Feature Video
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿਖੇ ਸੈਨੇਟ ਦੀਆਂ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਵੀਸੀ ਰਾਜ ਕੁਮਾਰ ਦੇ ਖ਼ਿਲਾਫ਼ ਸਾਰੀਆਂ ਵਿਦਿਆਰਥੀ ਜਥੇਬੰਦੀਆਂ ਨੇ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਜਿਸ ਤਹਿਤ ਸਟੂਡੈਂਟ ਸੈਂਟਰ ਵਿਖੇ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਦਲਵੀਰ ਸਿੰਘ ਗੋਲਡੀ, ਭਾਜਪਾ ਨੂੰ ਛੱਡ ਚੁੱਕੇ ਮਾਲਵਿੰਦਰ ਕੰਗ ਸਮੇਤ ਤਮਾਮ ਜਥੇਬੰਦੀਆਂ ਦੇ ਆਗੂ ਇਕੱਠੇ ਹੋਏ। ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਆਗੂ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਆਰਐਸਐਸ ਨੇ ਜਿਸ ਤਰੀਕੇ ਨਾਲ ਜੇਐੱਨਯੂ-ਏਐਮਯੂ ਯੂਨੀਵਰਸਿਟੀ ਦੇ ਵਿੱਚ ਦਖ਼ਲ ਅੰਦਾਜ਼ੀ ਕੀਤੀ ਹੈ, ਉਸੇ ਤਰ੍ਹਾਂ ਪੰਜਾਬ ਯੂਨੀਵਰਸਿਟੀ ਦੇ ਅਟੌਨਮਸ ਬਾਡੀ ਸੈਨੇਟ ਨੂੰ ਖ਼ਤਮ ਕਰ ਕਬਜ਼ਾ ਕਰਨਾ ਚਾਹੁੰਦੀ ਹੈ ਜੋ ਕਦੇ ਵੀ ਨਹੀਂ ਹੋਣ ਦਿੱਤਾ ਜਾਵੇਗਾ।