ਸੀਨੀਅਰ ਕਾਂਗਰਸ ਆਗੂ ਨੇ ਕੈਮਰੇ ਸਾਹਮਣੇ ਕੈਪਟਨ ਨੂੰ ਹੀ ਸੁਣਾ ਦਿੱਤੀਆਂ ਇਹ ਵੱਡੀਆਂ ਗੱਲਾਂ ! - ਸੀਨੀਅਰ ਕਾਂਗਰਸ ਆਗੂ
🎬 Watch Now: Feature Video
ਜਲੰਧਰ:ਜਿੱਥੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਨਵੀਂ ਪਾਰਟੀ (New party) ਨੂੰ ਲੈਕੇ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਸੀ ਉਸ ਦੇ ਦੂਸਰੇ ਪਾਸੇ ਹੀ ਜਲੰਧਰ ਤੋਂ ਕਾਂਗਰਸ ਦੇ ਸੀਨੀਅਰ ਆਗੂ (Senior Congress leaders) ਅਤੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਸਿੰਘ ਹੈਨਰੀ ਵੱਲੋਂ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖੇ ਸ਼ਬਦੀ ਵਾਰ ਕੀਤੇ ਗਏ। ਅਵਤਾਰ ਹੈਨਰੀ ਨੇ ਕਿਹਾ ਕਿ ਇਹ ਤਾਂ ਸਾਫ ਹੈ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਨਾਲ ਰਲੇ ਹੋਏ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੂੰ ਉਦੋਂ ਕਿਸਾਨਾਂ ਦੇ ਬਾਰੇ ਸੋਚਣਾ ਚਾਹੀਦਾ ਸੀ ਜਦੋਂ ਉਹ ਪੰਜਾਬ ਵਿੱਚ ਮੌਜੂਦਾ ਮੁੱਖ ਮੰਤਰੀ ਸਨ। ਉਨ੍ਹਾਂ ਕਿਹਾ ਕਿ ਜਿਵੇਂ ਹੀ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਅਤੇ ਲਗਾਤਾਰ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਦੇ ਮੰਤਰੀਆਂ ਦੇ ਨਾਲ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦਾ ਕਰੈਡਿਟ ਕੈਪਟਨ ਨੂੰ ਨਹੀਂ ਜਾਵੇਗਾ ਤੇ ਨਾ ਹੀ ਪੰਜਾਬ ਦੇ ਲੋਕ ਉਨ੍ਹਾਂ ਨੂੰ ਵੋਟ ਪਾਉਣਗੇ।