ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਮਤਿ ਕੈਂਪ ਲਗਾਇਆ - 400 ਸਾਲਾ ਪ੍ਰਕਾਸ਼ ਪੁਰਬ
🎬 Watch Now: Feature Video
ਅੰਮ੍ਰਿਤਸਰ:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦੇ ਮਕਸਦ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ ਹੇਠ ਮਾਸਟਰ ਗੁਰਦੁਆਰਾ ਸਾਹਿਬ ਪਿੰਡ ਧਾਰੀਵਾਲ ਕਲੇਰ ਵਿਖੇ ਬੱਚਿਆਂ ਦਾ ਗੁਰਮਤਿ ਸਿਖਲਾਈ ਲਗਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ ਕੇ ਭਾਗ ਲਿਆ।ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਅਤੇ ਭਾਈ ਸੁਖਰਾਜ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਗੁਰਬਾਣੀ, ਗੁਰ ਇਤਿਹਾਸ,ਸਿੱਖ ਰਹਿਤ ਮਰਿਆਦਾ,ਗੁਰਮਤਿ ਸਿਧਾਂਤਾਂ ਅਤੇ ਵਾਤਾਵਰਣ ਦੀ ਸਮੱਸਿਆ ਤੋਂ ਜਾਣੂ ਕਰਵਾਇਆ। ਸਮਾਪਤੀ ਤੇ ਵਿਦਿਆਰਥੀਆਂ ਦੇ ਸਵਾਲ ਜਵਾਬ ਮੁਕਾਬਲੇ ਕਰਵਾਉਣ ਉਪਰੰਤ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ੍ਰ ਕਰਮਬੀਰ ਸਿੰਘ ਕਿਆਮਪੁਰ, ਰੁਪਿੰਦਰ ਸਿੰਘ ਰੂਬੀ ਸਾਬਕਾ ਚਰਮੈਨ, ਭਾਈ ਬਲਕਾਰ ਸਿੰਘ ਅਜਨਾਲਾ ਵੱਲੋ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ, ਮੈਡਲ ਸਰਟੀਫਿਕੇਟ ਤੇ ਫਰੀ ਲਿਟਰੇਚਰ ਦੇ ਕੇ ਸਨਮਾਨਿਤ ਕੀਤਾ।