ਦੁਕਾਨ ‘ਤੇ ਲੁੱਟ ਕਰਨ ਆਏ ਲੁਟੇਰਿਆਂ ਨੇ ਦੁਕਾਨਦਾਰ ਨੂੰ ਮਾਰੀ ਗੋਲੀ - ਹਸਪਤਾਲ ਵਿੱਚ ਇਲਾਜ ਲਈ ਭਰਤੀ
🎬 Watch Now: Feature Video
ਜਲੰਧਰ ਦੇ ਮਕਸੂਦਾਂ ਇਲਾਕੇ ਵਿੱਚ ਦੇਰ ਰਾਤ ਤਿੰਨ ਅਣਪਛਾਤੇ ਲੋਕਾਂ ਨੇ ਇੱਕ ਕਰਿਆਨੇ ਦੀ ਦੁਕਾਨ ਦੇ ਮਾਲਕ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ। ਘਟਨਾ ਉਸ ਸਮੇਂ ਵਾਪਰੀ ਹੋਈ ਜਦੋਂ ਸਾਰਾ ਦਿਨ ਦੁਕਾਨ ‘ਤੇ ਕੰਮ ਕਰਨ ਤੋਂ ਬਾਅਦ ਰਾਤ ਦੁਕਾਨ ਦਾ ਮਾਲਕ ਆਪਣੀ ਦੁਕਾਨ ਬੰਦ ਕਰ ਰਿਹਾ ਸੀ। ਸਚਿਨ ਜੈਨ ਨਾਮ ਦੇ ਇਸ ਦੁਕਾਨਦਾਰ ਨੂੰ ਫਿਲਹਾਲ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਾਇਆ ਗਿਆ ਹੈ। ਪੂਰੀ ਘਟਨਾ ਬਾਰੇ ਦੱਸਦੇ ਹੋਏ ਜਲੰਧਰ ਦੇ ਡੀ ਸੀ ਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਸਚਿਨ ਜੈਨ ਕੱਲ ਰਾਤ ਜਦੋਂ ਆਪਣੀ ਦੁਕਾਨ ਬੰਦ ਕਰ ਰਿਹਾ ਸੀ ਤਾਂ ਉੱਥੇ ਤਿੰਨ ਅਣਪਛਾਤੇ ਨੌਜਵਾਨ ਮੋਟਰਸਾਇਕਲ ਤੇ‘ ਆਏ ਸਚਿਨ ਕੋਲੋਂ ਪੈਸਿਆਂ ਮੰਗ ਕਰਨ ਲੱਗੇ। ਇਸ ਦੌਰਾਨ ਹੋਈ ਤਕਰਾਰ ਦੌਰਾਨ ਉਨ੍ਹਾਂ ਦੁਕਾਨਦਾਰ ਨੂੰ ਗੋਲੀ ਮਾਰ ਦਿੱਤੀ ਤੇ ਮੌਕੇ ਤੋਂ ਫਰਾਰ ਹੋ ਗਏ।