ਤੇਜ਼ ਰਫਤਾਰ ਬੱਸ ਨੇ ਮੋਟਰਸਾਇਕਲ ਚਾਲਕ ਦਰੜਿਆ - ਬੱਸ ਦਾ ਡਰਾਈਵਰ ਤੇ ਕੰਡਕਟਰ ਮੌਕੇ ਤੋਂ ਫਰਾਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12545607-152-12545607-1627023308708.jpg)
ਸ੍ਰੀ ਮੁਕਤਸਰ ਸਾਹਿਬ: ਇਕ ਨਿੱਜੀ ਕੰਪਨੀ ਦੀ ਬੱਸ ਨੇ ਮੋਟਰਸਾਇਕਲ ਚਾਲਕ ਨੂੰ ਕੁਚਲਿਆ ਦਿੱਤਾ ਜਿਸ ਕਾਰਨ ਮੌਕੇ ‘ਤੇ ਹੀ ਮੋਟਰਸਾਇਕਲ ਚਾਲਕ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਬੱਸ ਦਾ ਡਰਾਈਵਰ ਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਰੁਪਾਣਾ ਵਿੱਚ ਇੱਕ ਨਿੱਜੀ ਬੱਸ ਦੇ ਥੱਲੇ ਆਉਣ ਨਾਲ ਮੋਟਰਸਾਇਕਲ ਚਾਲਕ ਦੀ ਮੌਤ ਹੋ ਗਈ ਇਹ ਬੱਸ ਜਦੋਂ ਰੁਪਾਣਾ ਪਹੁੰਚੀ ਤਾਂ ਉਥੇ ਪਿੰਡ ਦੀ ਤਰਫੋਂ ਆ ਰਹੇ ਮੋਟਰਸਾਇਕਲ ਚਾਲਕ ਜਦੋਂ ਰੁਪਾਣੇ ਦੀ ਸੜਕ ‘ਤੇ ਚੜ੍ਹਨ ਲੱਗਿਆ ਤਾਂ ਮਲੋਟ ਤੋਂ ਲੁਧਿਆਣਾ ਜਾ ਰਹੀ ਇਕ ਨਿੱਜੀ ਕੰਪਨੀ ਦੀ ਬੱਸ ਤੇਜ਼ ਰਫਤਾਰ ਹੋਣ ਕਾਰਨ ਮੋਟਰਸਾਇਕਲ ਚਾਲਕ ਨੂੰ ਦਰੜ ਦਿੱਤਾ ਜਿਸ ਦੀ ਮੌਕੇ ‘ਤੇ ਮੌਤ ਹੋ ਗਈ। ਖੜ੍ਹੇ ਲੋਕਾਂ ਦਾ ਕਹਿਣਾ ਸੀ ਕਿ ਮੋਟਰਸਾਇਕਲ ਚਾਲਕ ਬੱਸ ਦੇ ਪਿਛਲੇ ਟਾਇਰਾਂ ਹੇਠਾਂ ਆਇਆ ਹੈ ਜਿਸ ਦੀ ਮੌਕੇ ‘ਤੇ ਮੌਤ ਹੋ ਗਈ ਹੈ।