ਸ਼ਹੀਦ ਭਗਤ ਸਿੰਘ ਦਾ ਜਜ਼ਬਾ ਨੌਜਵਾਨਾਂ ਦੇ ਸਿਰ ਚੜ੍ਹ ਬੋਲਿਆ - March 23, 1931
🎬 Watch Now: Feature Video
ਫ਼ਿਰੋਜ਼ਪੁਰ: 23 ਮਾਰਚ 1931 ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਅੰਗਰੇਜ਼ ਹਕੂਮਤ ਨੇ ਸ਼ਹੀਦ ਕੀਤਾ ਸੀ। ਇਨ੍ਹਾਂ ਤੇ ਸ਼ਹੀਦਾਂ ਦੀ ਯਾਦ ਵਿੱਚ ਫ਼ਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ ਬਣਿਆ ਹੋਇਆ ਹੈ ਜਿਥੇ 23 ਮਾਰਚ ਵਾਲੇ ਦਿਨ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਲੋਕ ਦੂਰੋਂ-ਦੂਰੋਂ ਸ਼ਰਧਾਂਜਲੀ ਭੇਟ ਕਰਨ ਪਹੁੰਚਦੇ ਹਨ। ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਪਹੁੰਚੇ ਨੌਜਵਾਨਾਂ ਦਾ ਕਹਿਣਾ ਹੈ ਕਿ ਅੱਜ ਦੇ ਨੇਤਾ ਸ਼ਹੀਦਾਂ ਦੀ ਸੋਚ ਨੂੰ ਘੁਣ ਵਾਂਗ ਲੱਗੇ ਹੋਏ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਭਗਤ ਸਿੰਘ ਦੇ ਦੱਸੇ ਮਾਰਗ 'ਤੇ ਚੱਲ ਕੇ ਕੇਂਦਰ ਵੱਲੋਂ ਬਣਾਏ ਕਾਲੇ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਪਰਤਣ।