ਪਠਾਨਕੋਟ ਪ੍ਰਸ਼ਾਸਨ ਨੇ ਚੁੱਕੇ ਸਖ਼ਤ ਕਦਮ, ਲੋਕਾ ਦੇ ਘਰਾਂ ਪਹੁੰਚਾਇਆ ਜਾਏਗਾ ਰਾਸ਼ਨ - ਕੋਰੋਨਾਵਾਇਰਸ
🎬 Watch Now: Feature Video
ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਲਈ ਪੰਜਾਬ ਵਿੱਚ 31 ਮਾਰਚ ਤੱਕ ਕਰਫਿਊ ਲਗਾ ਦਿੱਤਾ ਗਿਆ ਹੈ ਤੇ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਜਾਣ ਦੀ ਹਦਾਇਤ ਕੀਤੀ ਜਾ ਰਹੀ ਹੈ। ਇਸ ਤਹਿਤ ਹੀ ਕੁਝ ਸਮੇਂ ਲਈ ਕਈ ਥਾਵਾਂ 'ਤੇ ਸਮਾਨ ਖ਼ਰੀਦਣ ਦੀ ਛੋਟ ਵੀ ਦਿੱਤੀ ਜਾ ਰਹੀ ਹੈ। ਉੱਥੇ ਹੀ ਪਠਾਨਕੋਟ ਪ੍ਰਸ਼ਾਸਨ ਅਜਿਹੀ ਕੋਈ ਛੋਟ ਦੇਣ ਬਾਰੇ ਨਹੀਂ ਤਿਆਰ ਨਹੀਂ ਹੈ। ਪਠਾਨਕੋਟ ਪ੍ਰਸ਼ਾਸਨ ਕਿਸੇ ਵੀ ਜਗ੍ਹਾ 'ਤੇ ਭੀੜ ਨੂੰ ਇਕੱਠਾ ਨਹੀਂ ਹੋਣ ਦੇਣਾ ਚਾਹੁੰਦਾ ਜਿਸ ਦੇ ਚੱਲਦਿਆਂ ਪ੍ਰਸ਼ਾਸਨ ਨੇ ਲੋਕਾਂ ਨੂੰ ਸਹੂਲਤ ਦੇਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਲੋਕਾਂ ਨੂੰ ਜਿਹੜੀਆਂ ਜ਼ਰੂਰੀ ਚੀਜ਼ਾਂ, ਖਾਣ-ਪੀਣ, ਦੁੱਧ ਜਾਂ ਦੂਜੀਆਂ ਜਿਹੜੀਆਂ ਵਸਤਾਂ ਰੋਜ਼ਮਰਾ ਦੀਆਂ ਜ਼ਿੰਦਗੀ ਵਿੱਚ ਵਰਤੀਆਂ ਜਾਂਦੀਆਂ ਹਨ, ਉਹ ਵਸਤਾਂ ਹੁਣ ਜ਼ਿਲ੍ਹਾ ਪ੍ਰਸ਼ਾਸਨ ਖ਼ੁਦ ਲੋਕਾਂ ਤੱਕ ਪਹੁੰਚਾਵੇਗਾ। ਇਸ ਬਾਰੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕੀ ਉਨ੍ਹਾਂ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਰੱਖਿਆ ਜਾਵੇ ਤੇ ਉਨ੍ਹਾਂ ਦੀਆਂ ਜ਼ਰੂਰਤ ਦੀਆਂ ਚੀਜ਼ਾਂ ਘਰ ਵਿੱਚ ਹੀ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਕਿ ਲੋਕ ਘੱਟ ਤੋਂ ਘੱਟ ਆਪਣੇ ਘਰਾਂ ਤੋਂ ਬਾਹਰ ਨਿਕਲਣਾ ਪਵੇ।