ਸਾਂਝਾ ਅਧਿਆਪਕ ਮੋਰਚਾ ਨੇ ਲਗਾਇਆ ਧਰਨਾ - DC
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਜ਼ਿਲ੍ਹੇ ’ਚ ਸਾਂਝਾ ਅਧਿਆਪਕ ਮੋਰਚਾ ਅਤੇ ਸੰਯੁਕਤ ਫਰੰਟ ਵੱਲੋਂ ਸਰਕਾਰ ਦੀ ਸਿੱਖਿਆ 'ਤੇ ਅਧਿਆਪਕਾਂ ਨਾਲ ਕੀਤੇ ਧੱਕੇ ਦੀ ਪੋਲ ਖੋਲ ਸੂਬਾ ਪੱਧਰੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਫ਼ਤਿਹਗੜ੍ਹ ਸਾਹਿਬ ਵਿੱਚ ਰੈਲੀ ਕੱਢੀ ਗਈ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ DC ਦੇ ਘਰ ਅੱਗੇ ਮੋਰਚਾ ਲਗਾਇਆ। ਇਸ ਮੌਕੇ ਸੂਬਾ ਕਨਵੀਨਰ ਸੁਖਵਿੰਦਰ ਸਿੰਘ ਚਾਹਲ ਅਤੇ SCBC ਅਧਿਆਪਕ ਯੂਨੀਅਨ ਪੰਜਾਬ ਪ੍ਰਧਾਨ ਬਲਜੀਤ ਸਿੰਘ ਸਲਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ 4 ਸਾਲਾਂ ਤੋਂ ਪੰਜਾਬ ਦੇ ਲੋਕਾਂ ਤੇ ਅਧਿਆਪਕਾਂ ਨਾਲ ਧੋਖਾਧੜੀ ਕੀਤੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾ ਕੇ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਦਾ ਸਨਮਾਨ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਸੀ।