ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ: ਕਿਸਾਨ ਆਗੂ - ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-10819422-0-10819422-1614571332997.jpg)
ਬਠਿੰਡਾ: ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ਼ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਰਿਹਾਈ ਤੋਂ ਬਾਅਦ ਉਨ੍ਹਾਂ ਨੂੰ ਸਨਮਾਨ ਕਰਨ ਦਾ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਐਲਾਨ ਕੀਤਾ ਹੈ। ਬਠਿੰਡਾ ਵਿਖੇ ਵੱਡੀ ਗਿਣਤੀ ‘ਚ ਜਥੇਬੰਦੀ ਦੇ ਇਕੱਠੇ ਹੋਏ ਕਿਸਾਨਾਂ ਨੇ ਕਿਹਾ ਕਿ ਦਿੱਲੀ ਸ਼ੰਘਰਸ਼ ਕਰ ਰਹੇ ਕਿਸਾਨਾਂ ਦੀ ਫ਼ਸਲਬਾੜੀ ਸਾਂਭਣ ਲਈ ਪਿੰਡ ਪੱਧਰ ’ਤੇ ਯੋਜਨਾ ਬਣਾਈ ਜਾ ਰਹੀ ਹੈ, ਕਿਉਂਕਿ ਹਾੜ੍ਹੀ ਦੀ ਫਸਲ ਦੀ ਕਟਾਈ ਸ਼ੁਰੂ ਹੋਣ ਵਾਲੀ ਹੈ। ਦੂਜੇ ਪਾਸੇ ਕਿਸਾਨ ਮੋਰਚਾ ਲਗਾਤਾਰ ਜਾਰੀ ਹੈ, ਇਸ ਦੇ ਮੱਦੇਨਜ਼ਰ ਜਥੇਬੰਦੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਦਿੱਲੀ ਬੈਠੇ ਕਿਸਾਨਾਂ ਦੀ ਫ਼ਸਲ ਬਾੜੀ ਨੂੰ ਯੋਜਨਾਬੱਧ ਤਰੀਕੇ ਨਾਲ ਸਾਂਭ ਸੰਭਾਲ ਕੀਤੀ ਜਾਵੇਗੀ।