ਖੇਤੀ ਕਾਨੂੰਨ ਰੱਦ ਤੇ MSP ਗਾਰੰਟੀ ਨਾ ਮਿਲਣ ਤੱਕ ਜਾਰੀ ਰਹੇਗਾ ਸੰਘਰਸ਼: ਕਿਸਾਨ - ਖੇਤੀ ਕਾਨੂੰਨ ਰੱਦ
🎬 Watch Now: Feature Video
ਫਰੀਦਕੋਟ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੋਂ ਕੇਂਦਰੀ ਖੇਤੀ ਕਾਨੂੰਨ ਵਾਪਸ ਲੈਣ ਦੀ ਗੱਲ ਕਹੀ ਗਈ ਹੈ। ਪ੍ਰਧਾਨ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਜਿੱਥੇ ਕਿਸਾਨ ਜਥੇਬੰਦੀਆਂ ਦੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉੱਥੇ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਜਦ ਤੱਕ ਇਹ ਤਿੰਨੇ ਕੇਂਦਰੀ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਅਤੇ ਇਨ੍ਹਾਂ ਦੇ ਰੱਦ ਹੋਣ ਸਬੰਧੀ ਆਰਡੀਨੈਂਸ ਜਾਰੀ ਨਹੀਂ ਕੀਤਾ ਜਾਂਦਾ ਅਤੇ ਜਦੋਂ ਤੱਕ ਕਿਸਾਨਾਂ ਨੂੰ ਆਪਣੀਆਂ ਫਸਲਾਂ 'ਤੇ ਐੱਮ.ਐੱਸ.ਪੀ ਦੀ ਕੇਂਦਰ ਸਰਕਾਰ ਵੱਲੋਂ ਗਾਰੰਟੀ ਨਹੀਂ ਮਿਲ ਜਾਂਦੀ ਤਦ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਕਿਸਾਨ ਦਿੱਲੀ ਤੋਂ ਵਾਪਸ ਨਹੀਂ ਪਰਤਣਗੇ।