ਅਧਿਆਪਕਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੀਤਾ ਪ੍ਰਦਰਸ਼ਨ
ਮੁਹਾਲੀ:ਬੇਰੁਜ਼ਗਾਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਵਿਭਾਗ ਦੇ ਖਿਲਾਫ਼ ਰੋਸ ਪ੍ਰਦਰਸ਼ਨ (Protest) ਕਰ ਰਹੇ ਹਨ।ਅਧਿਆਪਕਾਂ ਵੱਲੋਂ ਧਰਨਾ ਲਗਾਤਾਰ ਜਾਰੀ ਹੈ।ਅਧਿਆਪਕਾਂ ਵੱਲੋਂ ਆਪਣੇ ਮੂੰਹ ਉਤੇ ਕਾਲੀਆ ਪੱਟੀਆਂ ਬੰਨ੍ਹ ਕੇ ਪੰਜਾਬ ਸਰਕਾਰ (Government of Punjab) ਖਿਲਾਫ਼ ਆਪਣਾ ਰੋਸ ਪ੍ਰਗਟ ਕੀਤਾ ਗਿਆ।ਇਸ ਦੌਰਾਨ ਅਧਿਆਪਕਾਂ ਵੱਲੋਂ ਖਾਲੀ ਪੀਪੇ ਖੜਕਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਪ੍ਰਦਰਸ਼ਨਕਾਰੀ ਇੰਦਰਪਾਲ ਕੌਰ ਦਾ ਕਹਿਣ ਹੈ ਰਿਵਾਈਜ਼ ਪੀਐਸ ਟੈੱਟ 2011 ਮੈਰਿਟ ਹੋਲਡਰ 3442 ਅਤੇ 5178 ਯੂਨੀਅਨ ਵੱਲੋਂ ਪਿਛਲੇ ਢਾਈ ਮਹੀਨਿਆਂ ਤੋਂ ਸਿੱਖਿਆ ਭਵਨ ਦੇ ਸਾਹਮਣੇ ਪੱਕਾ ਮੋਰਚਾ ਲਗਾ ਕੇ ਧਰਨਾ ਦਿੱਤਾ ਜਾ ਰਿਹਾ ਹੈ ਪ੍ਰੰਤੂ ਸਰਕਾਰ ਅਤੇ ਸਿੱਖਿਆ ਅਧਿਕਾਰੀਆਂ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕੀ। ਵੱਖ-ਵੱਖ ਆਗੂਆਂ ਨੇ ਮੰਗ ਕੀਤੀ ਕਿ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਤੁਰੰਤ ਨੌਕਰੀਆਂ ਦਿੱਤੀਆਂ ਜਾਣ।