ਜਾਣਬੁੱਝ ਕਿਸਾਨਾਂ ਦੀ ਸਾਰ ਨਹੀਂ ਲੈ ਰਹੀ ਹੈ ਕੇਂਦਰ ਸਰਕਾਰ: ਸੁਖਬੀਰ ਸਿੰਘ ਬਾਦਲ - ਜਾਣਬੁੱਝ ਕਿਸਾਨਾਂ ਦੀ ਸਾਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-10411189-751-10411189-1611833548886.jpg)
ਬਠਿੰਡਾ: ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਚੋਣ ਜ਼ਾਬਤੇ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੁਲਿਸ ਵਿਭਾਗ ਦੇ ਕਈ ਅਫ਼ਸਰ ਹਾਲੇ ਤਕ ਬਦਲੇ ਨਹੀਂ ਗਏ ਹਨ, ਜਦਕਿ ਚੋਣ ਜ਼ਾਬਤਾ ਲੱਗ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਪੁਲਿਸ ਅਫ਼ਸਰ ਹੀ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਮਦਦ ਕਰਨਗੇ। ਇਸ ਲਈ ਅਕਾਲੀ ਦਲ ਵੱਲੋਂ ਇਸ ਪੂਰੇ ਮਾਮਲੇ ਦੀ ਸ਼ਿਕਾਇਤ ਮੁੱਖ ਚੋਣ ਅਫ਼ਸਰ ਨੂੰ ਕਰ ਦਿੱਤੀ ਗਈ ਹੈ।