ਝੂਠਾ ਪਰਚਾ ਦਰਜ ਹੋਣ ਤੋਂ ਬਾਅਦ ਪੀੜਤ ਪਰਿਵਾਰ ਨੇ ਲਗਾਇਆ ਧਰਨਾ - statement
🎬 Watch Now: Feature Video
ਅੰਮ੍ਰਿਤਸਰ :ਥਾਣਾ ਕੰਟੋਨਮੈਂਟ ਅਧੀਨ ਆਉਂਦੇ ਇਲਾਕੇ ਵਿੱਚ ਪਿਛਲੇ ਦੋ ਮਹੀਨੇ ਪਹਿਲਾਂ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਦੌਰਾਨ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਇਕ ਧਿਰ ਦੇ ਉਤੇ ਮਾਮਲਾ ਦਰਜ ਕੀਤਾ ਗਿਆ ਸੀ ਹੁਣ ਪੀੜਿਤ ਪਰਿਵਾਰਾਂ ਵੱਲੋਂ ਇਨਸਾਫ ਲੈਣ ਲਈ ਅੰਮ੍ਰਿਤਸਰ ਪੁਤਲੀਘਰ ਚੌਕ ਵਿਚ ਸੜਕ ਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ।ਪੀੜਤ ਪਰਿਵਾਰ ਨੇ ਦੱਸਿਆ ਕਿ ਆਰੋਪੀਆਂ ਨੇ ਸਾਡੇ ਉੱਤੇ ਗੋਲੀਆਂ ਚਲਾ ਕੇ ਹਮਲਾ ਕੀਤਾ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੀ ਮੁਲਜ਼ਮ ਮੁਹੱਲੇ ਵਿੱਚ ਆਨਲਾਈਨ ਜੂਆ ਖੇਡਦੇ ਹਨ ਅਤੇ ਨਸ਼ਾ ਵੇਚਦੇ ਹਨ ਪਰ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਹੈ।