ਮਜ਼ਦੂਰਾਂ ਨੇ ਵੀ ਪੰਜਾਬ ਸਰਕਾਰ ਤੋਂ ਖ਼ਰਾਬ ਨਰਮੇ ਦੇ ਮੁਆਵਜ਼ੇ ਦੀ ਕੀਤੀ ਮੰਗ - workers also demanded compensation
🎬 Watch Now: Feature Video
ਮਾਨਸਾ: ਮਾਲਵਾ ਖੇਤਰ 'ਚ ਨਰਮਾ ਖ਼ਰਾਬ ਹੋਣ ਕਾਰਨ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਨਿੱਤ ਦਿਨ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬੇਸ਼ੱਕ ਸਰਕਾਰ ਵੱਲੋਂ ਖ਼ਰਾਬ ਹੋਈ ਫਸਲ ਦੀ ਗਿਰਦਾਵਰੀ ਕਰਵਾਈ ਜਾ ਰਹੀ ਹੈ, ਉਥੇ ਹੁਣ ਮਜ਼ਦੂਰਾਂ ਵੱਲੋਂ ਵੀ ਨਰਮਾ ਖਰਾਬੇ ਦੇ ਮੁਆਵਜ਼ੇ ਨੂੰ ਲੈ ਕੇ ਮਾਨਸਾ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਖੇਤ ਮਜ਼ਦੂਰ ਯੂਨੀਅਨ ਦੇ ਪੰਜਾਬ ਪ੍ਰਧਾਨ ਜ਼ੋਰਾ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਨਰਮੇ ਦੀ ਫਸਲ ਬਰਬਾਦ ਹੋ ਗਈ ਹੈ ਤੇ ਇਸਦੇ ਨਾਲ ਹੀ ਮਜ਼ਦੂਰ ਪਰਿਵਾਰਾਂ ਨੂੰ ਵੀ ਵੱਡੀ ਮਾਰ ਝੱਲਣੀ ਪਈ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਨਰਮੇ ਦੀ ਫਸਲ ਆਉਂਦੀ ਹੈ ਤਾਂ ਮਜ਼ਦੂਰ ਪਰਿਵਾਰਾਂ ਨੂੰ ਉਮੀਦ ਹੁੰਦੀ ਹੈ ਕਿ ਨਰਮੇ ਦੀ ਚੁਗਾਈ ਕਰਨਗੇ ਚਾਰ ਪੈਸੇ ਆਉਣਗੇ ਅਤੇ ਘਰ ਦਾ ਚੰਗਾ ਗੁਜ਼ਾਰਾ ਹੋਵੇਗਾ, ਪਰ ਨਰਮੇ ਦੀ ਫਸਲ ਖਰਾਬ ਹੋਣ ਕਾਰਨ ਉਹ ਨਿਰਾਸ਼ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਿਥੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਉੱਥੇ ਮਜ਼ਦੂਰਾਂ ਨੂੰ ਵੀ ਸਰਕਾਰ ਮੁਆਵਜ਼ਾ ਜਾਰੀ ਕਰੇ। ਉਧਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਕਿਸਾਨਾਂ ਦੇ ਨਾਲ ਮਜ਼ਦੂਰ ਪਰਿਵਾਰਾਂ ਨੂੰ ਵੀ ਮੁਆਵਜ਼ਾ ਦੇਣ ਦੇ ਲਈ ਸਰਕਾਰ ਤੋਂ ਮੰਗ ਕੀਤੀ ਹੈ।