ਧਾਰਮਿਕ ਸਥਾਨਾਂ ’ਤੇ ਚੋਰੀਆਂ ਕਰਨ ਵਾਲਾ ਕਾਬੂ - ਧਾਰਮਿਕ ਸਥਾਨਾਂ ’ਤੇ ਚੋਰੀਆਂ
🎬 Watch Now: Feature Video
ਫ਼ਰੀਦਕੋਟ: ਜੈਤੋ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਹਾਸਲ ਹੋਈ। ਜਦੋਂ ਜੈਤੋ ਪੁਲਿਸ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ ਤੇ ਚੋਰੀਆਂ ਕਰਨ ਵਾਲੇ ਚੋਰ ਕਾਬੂ ਕੀਤਾ ਗਿਆ ਹੈ। ਇਸ ਮੌਕੇ ਐਸ.ਐੱਚ.ਓ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪਿਛਲੇ ਦਿਨੀਂ ਗੁਰੂਦੁਆਰਾ ਸ੍ਰੀ ਰਾਮਸਰ ਸਾਹਿਬ ਪਿੰਡ ਰੋਮਾਣਾ ਅਲਬੇਲ ਸਿੰਘ ਵਿੱਚ ਬਣੇ ਗੁਰੁਦੁਆਰਾ ਸਾਹਿਬ ਵਿੱਚ ਚੋਰੀ ਕੀਤੀ ਹੈ। ਜਿਸ ਤਹਿਤ ਮੁਕੱਦਮਾ ਦਰਜ ਕਰਕੇ ਦੋਸ਼ੀ ਹਰਜੀਤ ਸਿੰਘ ਉਰਫ਼ ਗੋਰਾ ਪੁੱਤਰ ਮੁਖਤਿਆਰ ਸਿੰਘ ਵਾਸੀ ਸਰਾਵਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸਨੇ ਸੇਰਾਂ ਵਾਲੀ ਮਾਤਾ ਦਾ ਮੰਦਰ ਪਿੰਡ ਸਰਾਵਾਂ, ਰਾਮਦੇਵ ਮੰਦਰ ਪਿੰਡ ਸਰਾਵਾਂ, ਗੁਰਦੁਆਰਾ ਸਾਹਿਬ ਕੋਠੇ ਸੈਣੀਆ ਥਾਣਾ ਸਿਟੀ ਕੋਟਕਪੂਰਾ ਧਾਰਮਿਕ ਸਥਾਨ, ਕੱਚਾ ਰਸਤਾ ਪਿੰਡ ਮੱਤਾ 'ਚ ਚੋਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਹੋਰ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।