'ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਰਾਜਨੀਤੀ ਨਹੀਂ ਹੋਣੀ ਚਾਹੀਦੀ' - ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਰਾਜਨੀਤੀ
🎬 Watch Now: Feature Video
ਚੰਡੀਗੜ੍ਹ: ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ (President of Punjab Youth Congress) ਵਰਿੰਦਰਾ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ (Security of Prime Minister Narendra Modi) ਵਿੱਚ ਕਮੀ ਦੇ ਮਾਮਲੇ ਵਿੱਚ ਸਿਆਸਤ ਨਹੀਂ ਹੋਣੀ ਚਾਹੀਦੀ। ਇਸ ਮੌਕੇ ਉਨ੍ਹਾਂ ਨੇ ਭਾਜਪਾ ਦੀ ਰੈਲੀ (BJP rally) ‘ਤੇ ਤੰਜ ਕਸਦਿਆ ਕਿਹਾ ਕਿ ਭਾਜਪਾ ਦੀ ਰੈਲੀ ਵਿੱਚ ਇੱਕਠ ਨਾ ਹੋਣ ਕਰਕੇ ਪੰਜਾਬ ਭਾਜਪਾ ਤੋਂ ਨਰਾਜ਼ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਵਾਪਰ ਦਿੱਲੀ ਗਏ ਹਨ, ਨਾ ਕਿ ਕੋਈ ਧਰਨੇ ਪ੍ਰਦਰਸ਼ਨ ਕਰਕੇ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਇਸ ਨੂੰ ਇੱਕ ਬਹਾਨਾ ਬਣਾਇਆ ਜਾ ਰਿਹਾ ਹੈ। ਜੋ ਸਰਾ-ਸਰ ਗਲਤ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਪੂਰੇ ਦੇਸ਼ ਦਾ ਹੈ, ਨਾ ਕਿ ਭਾਜਪਾ ਦਾ।