ਸ਼ਾਤਿਰ ਚੋਰਾਂ ਦਾ ਕਾਰਨਾਮਾ ਸੀਸੀਟੀਵੀ ‘ਚ ਕੈਦ - ਵਾਰਦਾਤ ਡੀਵੀਆਰ ਵਿੱਚ ਕੈਦ
🎬 Watch Now: Feature Video
ਹੁਸ਼ਿਆਰਪੁਰ: ਜ਼ਿਲ੍ਹੇ ਦੇ ਵਿੱਚ ਲਗਾਤਾਰ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਗੜ੍ਹਸ਼ੰਕਰ ਚ ਚੋਰਾਂ ਵੱਲੋਂ ਇੱਕ ਮੈਡੀਕਲ ਸਟੋਰ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ ਹੈ। ਚੋਰਾਂ ਨੇ ਦੁਕਾਨ ਚ ਸੰਨ੍ਹ ਲਾ ਕੇ ਉਸ ਵੱਲੋਂ ਕੀਮਤੀ ਸਮਾਨ ਅਤੇ ਨਗਦੀ ਲੈਕੇ ਮੌਕੇ ਤੋਂ ਫਰਾਰ ਹੋ ਗਏ ਹਨ। ਜਾਣਕਾਰੀ ਅਨੁਸਾਰ ਚੋਰਾਂ ਵੱਲੋਂ ਪਹਿਲਾਂ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰੇ ਨੂੰ ਤੋੜਿਆ ਗਿਆ ਹੈ ਅਤੇ ਬਾਅਦ ਦੇ ਵਿੱਚ ਪੂਰੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਪੀੜਤ ਦੁਕਾਨਦਾਰ ਨੇ ਦੱਸਿਆ ਹੈ ਕਿ ਚੋਰਾਂ ਵੱਲੋਂ ਕੀਤੀ ਗਈ ਵਾਰਦਾਤ ਡੀਵੀਆਰ ਵਿੱਚ ਕੈਦ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ। ਇਸ ਦੌਰਾਨ ਪੀੜਤ ਪਰਿਵਾਰ ਵੱਲੋਂ ਚੋਰਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।