ਦੁਕਾਨ ਦੀ ਛੱਤ ਪਾੜ ਚੋਰਾਂ ਨੇ ਕੀਤਾ ਇਹ ਕਾਂਡ ! - Thieves target shop in Jalalabad
🎬 Watch Now: Feature Video
ਫਾਜ਼ਿਲਕਾ: ਚੋਣਾਂ ਤੋਂ ਪਹਿਲਾਂ ਸੂਬੇ ਦੇ ਵਿੱਚ ਚੋਰੀ ਅਤੇ ਹੋਰ ਅਪਰਾਧਿਕ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਲਾਲਾਬਾਦ ਦੇ ਪਿੰਡ ਟਿਵਾਣਾ ਕਲਾਂ ਚ ਚੋਰਾਂ ਨੇ ਹਲਵਾਈ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਹੈ। ਚੋਰਾਂ ਨੇ ਦੁਕਾਨ ਦੀ ਛੱਤ ਨੂੰ ਸੰਨ੍ਹ ਲਾ ਕੇ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਚੋਰ ਦੁਕਾਨ ’ਚੋਂ ਨਗਦੀ ਅਤੇ ਮਠਿਆਈ ਦਾ ਸਮਾਨ ਚੋਰੀ ਕਰਕੇ ਮੌਕੇ ਤੋਂ ਫਰਾਰ ਹੋ ਗਏ। ਪੀੜਤ ਦੁਕਾਨਦਾਰ ਨੇ ਦੱਸਿਆ ਕਿ ਉਸਦੀ ਦੁਕਾਨ ਵਿੱਚ ਇਸ ਤੋਂ ਪਹਿਲਾਂ ਵੀ 3 ਚੋਰੀਆਂ ਹੋ ਚੁੱਕੀਆਂ ਹਨ। ਇਸ ਦੌਰਾਨ ਦੁਕਾਨਦਾਰ ਨੇ ਪੁਲਿਸ ਦੀ ਕਾਰਗੁਜਾਰੀ ਉੱਪਰ ਸਵਾਲ ਖੜ੍ਹੇ ਕੀਤੇ ਹਨ। ਪੀੜਤ ਵੱਲੋਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ ਅਤੇ ਜਲਦ ਤੋਂ ਜਲਦ ਚੋਰਾਂ ਨੂੰ ਕਾਬੂ ਕਰਨ ਦੀ ਮੰਗ ਕੀਤੀ ਹੈ।