ਅਕਾਲੀ ਉਮੀਦਵਾਰ ਨੂੰ ਚੋਣਾਂ ਨਾ ਲੜਨ ਦੀ ਧਮਕੀ, ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ - ਅਣਪਛਾਤੇ ਨੰਬਰਾਂ ਤੋਂ ਧਮਕੀਆਂ
🎬 Watch Now: Feature Video
ਅਜਨਾਲਾ: ਇੱਥੋਂ ਦੇ ਵਾਰਡ ਨੰ.5 ਦੇ ਅਕਾਲੀ ਦਲ ਦੇ ਉਮੀਦਵਾਰ ਮਨਜੀਤ ਸਿੰਘ ਮਿੰਟਾ ਨੂੰ ਨਗਰ ਨਿਗਮ ਦੀਆਂ ਚੋਣ ਤੋਂ ਪਹਿਲਾਂ ਧਮਕੀਆਂ ਮਿਲ ਰਹੀਆਂ ਹਨ। ਮਨਜੀਤ ਸਿੰਘ ਮਿੰਟਾ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਕੁੱਝ ਦਿਨਾਂ ਤੋਂ ਅਣਪਛਾਤੇ ਨੰਬਰਾਂ ਤੋਂ ਧਮਕੀਆਂ ਮਿਲ ਰਹੀਆਂ ਹਨ ਕਿ ਉਹ ਆਉਣ ਵਾਲੀ ਚੋਣ ਨਾ ਲੜਣ ਨਹੀਂ ਤਾਂ ਬਹੁਤ ਬੁਰਾ ਹੋਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ 'ਤੇ ਦਬਾਅ ਪਾਇਆ ਜਾ ਰਿਹਾ ਹੈ ਕਿ ਉਹ ਚੋਣ ਨਾ ਲੜਣ। ਉਨ੍ਹਾਂ ਕਿਹਾ ਕਿ ਉਹ ਹੁਣ ਐਸਐਸਪੀ ਨੂੰ ਸ਼ਿਕਾਇਤ ਦਰਜ ਕਰਵਾਉਣਗੇ।