ਜਲੰਧਰ ਦੇ ਮਿੱਠਾ ਬਾਜ਼ਾਰ 'ਚ ਕੋਰੋਨਾ ਦੇ 3 ਹੋਰ ਮਾਮਲੇ ਆਏ ਸਾਹਮਣੇ
🎬 Watch Now: Feature Video
ਜਲੰਧਰ: ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਜਲੰਧਰ ਦੇ ਮਿੱਠਾ ਬਜ਼ਾਰ ਵਿੱਚ ਕੋਰੋਨਾ ਵਾਇਰਸ ਦੇ ਤਿੰਨ ਹੋਰ ਮਾਮਲੇ ਸਾਹਮਣੇ ਆਏ ਹਨ। ਜਲੰਧਰ ਵਿੱਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ 15 ਹੋ ਗਈ ਹੈ। ਅੱਜ ਜੋ ਤਿੰਨ ਮਾਮਲੇ ਪੌਜ਼ੀਟਿਵ ਪਾਏ ਗਏ ਹਨ ਉਹ ਪਿਛਲੇ ਦਿਨੀਂ ਕੋਰੋਨਾ ਦੀ ਲਪੇਟ ਵਿੱਚ ਆਉਣ ਕਾਰਨ ਮਾਰੇ ਗਏ ਮਿੱਠਾ ਬਾਜ਼ਾਰ ਦੇ ਨਿਵਾਸੀ ਦੇ ਪਰਿਵਾਰਕ ਮੈਂਬਰ ਹਨ, ਜਿਨ੍ਹਾਂ ਵਿੱਚ ਉਸ ਦੀ ਪਤਨੀ, ਬੇਟਾ ਅਤੇ ਛੇ ਸਾਲ ਦਾ ਪੋਤਾ ਸ਼ਾਮਲ ਹੈ।