ਮਾਨਸਾ ਜ਼ਿਲ੍ਹੇ ਦੇ ਤਿੰਨ ਸਕੂਲਾਂ ਨੂੰ ਬਣਾਇਆ ਗਿਆ ਸਮਾਰਟ ਸਕੂਲ - ਸਮਾਰਟ ਸਕੂਲ
🎬 Watch Now: Feature Video
ਮਾਨਸਾ: ਪੰਜਾਬ ਸਰਕਾਰ ਵੱਲੋਂ ਸਮਾਰਟ ਸਕੂਲ ਬਣਾਉਣ ਦੀ ਲੜੀ ਦੇ ਤਹਿਤ ਮਾਨਸਾ ਜ਼ਿਲ੍ਹੇ ਦੇ ਤਿੰਨ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਗਿਆ ਹੈ ਜਿਨ੍ਹਾਂ ਵਿੱਚ ਬੁਢਲਾਡਾ, ਫੱਤਾ ਮਾਲੋਕਾ ਅਤੇ ਦਲੇਲ ਸਿੰਘ ਵਾਲਾ ਦੇ ਸਕੂਲ ਸ਼ਾਮਲ ਹਨ। ਇਸੇ ਤਹਿਤ ਸਮਾਗਮ ਦੀ ਪ੍ਰਧਾਨਗੀ ਕਰ ਰਹੇ ਮਾਨਸਾ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ 9 ਸਕੂਲਾਂ ਨੂੰ ਸੱਤ-ਸੱਤ ਟੈਬਲੇਟ ਵੀ ਦਿੱਤੇ ਗਏ ਤਾਂ ਕਿ ਬੱਚਿਆਂ ਨੂੰ ਆਨਲਾਈਨ ਸਿੱਖਿਆ ਦੇ ਨਾਲ ਜੋੜਿਆ ਜਾ ਸਕੇ। ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਅੱਜ ਜ਼ਰੂਰਤ ਹੈ ਕਿ ਆਨਲਾਈਨ ਸਿੱਖਿਆ ਦੇ ਨਾਲ ਜੁੜਨ ਦੀ ਕਿਉਂਕਿ ਪੰਜਾਬ ਸਰਕਾਰ ਆਨਲਾਈਨ ਸਿੱਖਿਆ ਦੇ ਉੱਪਰ ਜ਼ੋਰ ਦੇ ਰਹੀ ਹੈ ਤੇ ਸਕੂਲਾਂ ਨੂੰ ਸਮਾਰਟ ਸਕੂਲ ਬਣਾ ਰਹੀ ਹੈ, ਜਿਸ ਦੇ ਤਹਿਤ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਦਰਾਂ ਸੌ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਗਿਆ ਹੈ।