thumbnail

By

Published : Apr 9, 2021, 2:39 PM IST

ETV Bharat / Videos

ਵਿਸਾਖੀ ਜੋੜ ਮੇਲੇ ਦੀਆਂ ਤਿਆਰੀਆਂ ਬਾਰੇ ਉੱਚ-ਅਧਿਕਾਰੀਆਂ ਨੇ ਕੀਤੀ ਮੀਟਿੰਗ

ਬਠਿੰਡਾ: ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 11 ਤੋਂ 14 ਅਪ੍ਰੈਲ ਤੱਕ ਜੋੜ ਮੇਲਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਬੇਸ਼ਕ ਇਸ ਵਾਰ ਸਰਕਾਰ ਵੱਲੋਂ ਸਿਆਸੀ ਇਕੱਠਾ ’ਤੇ ਪਾਬੰਦੀ ਕਾਰਨ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਮੇਲੇ ਮੌਕੇ ਸਿਆਸੀ ਕਾਨਫਰੰਸਾਂ ਕਰਨ ਤੋਂ ਪੈਰ ਪਿਛਾਂਹ ਖਿਚ ਲਏ ਹਨ। ਵਿਸਾਖੀ ਜੋੜ ਮੇਲੇ ਮੌਕੇ ਦੇਸ਼ ਵਿਦੇਸ ਤੋਂ ਆਉਣ ਵਾਲੀਆਂ ਵੱਡੀ ਗਿਣਤੀ ’ਚ ਸੰਗਤਾਂ ਵਾਸਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਵਾਸਤੇ ਅਤੇ ਸਮੁੱਚੇ ਮੇਲੇ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਏਡੀਸੀ ਰਾਜਦੀਪ ਸਿੰਘ ਬਰਾੜ ਅਤੇ ਐੱਸਐੱਸਪੀ ਭੂਪਿੰਦਰਜੀਤ ਸਿੰਘ ਵਿਰਕ ਦੀ ਅਗਵਾਈ ’ਚ ਜ਼ਿਲੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.