ਸ਼ਰਾਬ ਦੇ ਨਸ਼ੇ ‘ਚ ਚਾਹ ਪੀ ਰਹੇ ਸ਼ਖ਼ਸ ‘ਤੇ ਚੜ੍ਹਾਇਆ ਟਰੈਕਟਰ, ਹੋਈ ਮੌਤ - ਅਗਲੇਰੀ ਜਾਂਚ ਕੀਤੀ ਜਾ ਰਹੀ
🎬 Watch Now: Feature Video
ਜਲੰਧਰ: ਨਸ਼ੇ ਦੀ ਹਾਲਤ ‘ਚ ਟਰੈਕਟਰ ਚਲਾ ਰਹੇ ਸ਼ਖ਼ਸ ਦੇ ਵੱਲੋਂ ਸੜਕ ਕਿਨਾਰੇ ਚਾਹ ਪੀ ਰਹੇ ਸ਼ਖ਼ਸ ਉੱਪਰ ਟਰੈਕਟਰ ਚੜ੍ਹਾ ਦਿੱਤਾ ਗਿਆ ਹੈ। ਇਸ ਹਾਦਸੇ ਵਿੱਚ ਪੀੜਤ ਸ਼ਖ਼ਸ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਉਮਰ 36 ਸਾਲ ਦੱਸੀ ਜਾ ਰਹੀ ਹੈ ਜੋ ਕਿ ਮਜ਼ਦੂਰੀ ਦਾ ਕੰਮ ਕਰਦਾ ਸੀ। ਓਧਰ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪੁਲਿਸ ਵੀ ਪਹੁੰਚੀ ਹੈ। ਪੁਲਿਸ ਨੇ ਟਰੈਕਟਰ ਟਰਾਲੀ ਨੂੰ ਕਬਜ਼ੇ ਦੇ ਵਿੱਚ ਲੈ ਲਿਆ ਹੈ ਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਵੱਲੋਂ ਪ੍ਰਤੱਖਦਰਸ਼ੀਆਂ ਤੇ ਪੀੜਤ ਦੇ ਰਿਸ਼ਤੇਦਾਰਾਂ ਦੇ ਬਿਆਨ ਦੇ ਆਧਾਰ ਤੇ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣੈ ਕਿ ਜੋ ਵੀ ਮਾਮਲੇ ਦੇ ਵਿੱਚ ਦੋਸ਼ੀ ਪਾਇਆ ਗਿਆ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।