ਗਣਤੰਤਰ ਦਿਵਸ 'ਤੇ ਫ਼ਰੀਦਕੋਟ 'ਚ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ - ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ
🎬 Watch Now: Feature Video
ਫ਼ਰੀਦਕੋਟ: ਖੇਤੀ ਕਾਨੂੰਨ ਦੇ ਵਿਰੋਧ 'ਚ ਗਣਤੰਤਰ ਦਿਵਸ ਮੌਕੇ ਜਿਥੇ ਇੱਕ ਪਾਸੇ ਦਿੱਲੀ 'ਚ ਗਣਤੰਤਰ ਦਿਵਸ 'ਤੇ ਕਿਸਾਨ ਟਰੈਕਟਰ ਰੈਲੀ ਕੱਢ ਰਹੇ ਹਨ, ਉਥੇ ਹੀ ਦੂਜੇ ਪਾਸੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਕਿਸਾਨਾਂ ਵੱਲੋਂ ਟਰੈਕਟਰ ਰੈਲੀਆਂ ਕੱਢੀਆਂ। ਫ਼ਰੀਦਕੋਟ ਵਿਖੇ ਕਿਸਾਨਾਂ ਨੇ ਟਰੈਕਟਰ ਮਾਰਚ ਕੱਢਿਆ। ਇਸ ਟਰੈਕਟਰ ਮਾਰਚ 'ਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਤਕਰੀਬਨ 5000 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ। ਕਿਸਾਨਾਂ ਨੇ ਕਿਹਾ ਕਿ ਉਹ ਦਿੱਲੀ ਨਹੀਂ ਜਾ ਸਕੇ, ਇਸ ਲਈ ਜ਼ਿਲ੍ਹਾ ਪੱਧਰ 'ਤੇ ਟਰੈਕਟਰ ਮਾਰਚ ਕੱਢ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਜਬਰਨ ਉਨ੍ਹਾਂ 'ਤੇ ਇਹ ਕਾਲੇ ਕਾਨੂੰਨ ਥੋਪਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਇਹ ਕਾਲੇ ਕਾਨੂੰਨ ਵਾਪਸ ਨਹੀਂ ਲੈ ਲੈਂਦੀ ਉਦੋਂ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ।