ਨੂਰਮਹਿਲ ਤੋਂ ਲੁਧਿਆਣਾ ਤੱਕ ਕੱਢਿਆ ਟਰੈਕਟਰ ਮਾਰਚ, ਵੱਡੀ ਤਦਾਦ 'ਚ ਸ਼ਾਮਲ ਹੋਏ ਟਰੈਕਟਰ
🎬 Watch Now: Feature Video
ਲੁਧਿਆਣਾ: ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਇੱਕ ਪਾਸੇ ਲਗਾਤਾਰ ਕਿਸਾਨ ਅੰਦੋਲਨ ਜਾਰੀ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਵਿਚ ਵੀ ਕਿਸਾਨਾਂ ਵੱਲੋਂ ਲਗਾਤਾਰ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੱਜ ਨੂਰਮਹਿਲ ਤੋਂ ਇੱਕ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ। ਜੋ ਲੁਧਿਆਣਾ ਜਲੰਧਰ ਬਾਈਪਾਸ ਤੋਂ ਹੁੰਦਾ ਹੋਇਆ ਲੁਧਿਆਣਾ ਸ਼ਹਿਰ ਪਹੁੰਚਿਆ। ਇਸ ਵਿੱਚ ਸੈਂਕੜੇ ਦੀ ਤਦਾਦ ਵਿੱਚ ਟਰੈਕਟਰ ਸ਼ਾਮਲ ਹੋਏ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਕਦੇ ਵੱਖਵਾਦੀ ਕਿਹਾ ਜਾਂਦਾ ਹੈ ਅਤੇ ਕਦੇ ਅੱਤਵਾਦੀ, ਉਨ੍ਹਾਂ ਕਿਹਾ ਕੇ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਦੁਆਬੇ ਤੋਂ ਇਹ ਰੋਸ ਮਾਰਚ ਕੱਢਿਆ ਗਿਆ ਹੈ ਜੋ ਲੁਧਿਆਣਾ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਦਿੱਲੀ ਧਰਨੇ ਤੋਂ ਕਿਸਾਨਾਂ ਦੀਆਂ ਲਾਸ਼ਾਂ ਆ ਰਹੀਆਂ ਹਨ ਪਰ ਕਿਸਾਨਾਂ ਦਾ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ।