ਖੇਤੀ ਆਰਡੀਨੈਂਸਾਂ ਵਿਰੁੱਧ ਜਲੰਧਰ 'ਚ ਕੱਢਿਆ ਟਰੈਕਟਰ ਮਾਰਚ - tractor march against 3 ordinances
🎬 Watch Now: Feature Video
ਜਲੰਧਰ: ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਆਰਡੀਨੈਂਸ ਬਿੱਲ ਰਾਜ ਸਭਾ ਅਤੇ ਲੋਕ ਸਭਾ ਵਿੱਚ ਪਾਸ ਕੀਤੇ ਜਾਣ ਤੋਂ ਬਾਅਦ ਕਿਸਾਨਾਂ ਅਤੇ ਰਾਜਨੀਤਕ ਪਾਰਟੀਆਂ ਵਿੱਚ ਕਾਫ਼ੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧ ਵਿੱਚ ਯੂਥ ਕਾਂਗਰਸ ਦੇ ਮੈਂਬਰਾਂ ਨੇ ਜਲੰਧਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਟਰੈਕਟਰ ਦੇ ਅੱਗੇ ਬੰਨ੍ਹ ਕੇ ਜ਼ਿਲ੍ਹੇ ਦੇ ਵੱਖ-ਵੱਖ ਚੌਕ-ਚੌਰਾਹਿਆਂ ਤੋਂ ਘੁੰਮਾਉਂਦੇ ਹੋਏ ਪ੍ਰਦਰਸ਼ਨ ਕੀਤਾ। ਹਲਕਾ ਜਲੰਧਰ ਸੈਂਟਰਲ ਤੋਂ ਕਾਂਗਰਸੀ ਵਿਧਾਇਕ ਰਜਿੰਦਰ ਬੇਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤਾਨਾਸ਼ਾਹ ਦੱਸਦੇ ਹੋਏ ਕਿਹਾ ਕਿ ਮੋਦੀ ਤਾਨਾਸ਼ਾਹੀ ਸ਼ਾਸਨ ਕਰ ਰਿਹਾ ਹੈ।