ਕਿਸਾਨਾਂ ਨੇ ਦਿੱਲੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਲਈ ਖਿੱਚੀ ਤਿਆਰੀ - ਸਿੰਘੂ ਤੇ ਟਿਕਰੀ ਬਾਰਡਰ 'ਤੇ ਕਿਸਾਨ ਅੰਦੋਲਨ
🎬 Watch Now: Feature Video
ਪਠਾਨਕੋਟ: ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਸਿੰਘੂ ਤੇ ਟਿਕਰੀ ਬਾਰਡਰ 'ਤੇ ਕਿਸਾਨ ਅੰਦੋਲਨ ਜਾਰੀ ਹੈ। 26 ਜਨਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਵਿੱਚ ਕੱਢੀ ਜਾ ਰਹੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣਗੇ ਲਈ ਦੇਸ਼ ਭਰ ਦੇ ਕਿਸਾਨ ਪਰੇਡ ਦੀਆਂ ਤਿਆਰੀਆਂ ਕਰ ਰਹੇ ਹਨ। ਇਸ ਨੂੰ ਲੈ ਕੇ ਕਿਸਾਨਾਂ ਵੱਲੋਂ ਪਠਾਨਕੋਟ ਦੀਆਂ ਸੜਕਾਂ ਉੱਤੇ ਟਰੈਕਟਰ ਚਲਾ ਕੇ ਰਿਹਰਸਲ ਕੀਤੀ ਗਈ। ਦੱਸ ਦਈਏ ਕਿ ਕਿਸਾਨੀ ਸੰਘਰਸ਼ ਦੇ ਚਲਦਿਆਂ ਬੀਤੇ ਦਿਨ ਕਿਸਾਨਾਂ ਨਾਲ ਹੋਈ ਸਰਕਾਰ ਦੀ ਗੱਲਬਾਤ ਦੇ ਚਲਦੇ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਨੂੰਨਾਂ ਨੂੰ ਇਕ ਤੋਂ ਡੇਢ ਸਾਲ ਤੱਕ ਰੋਕੀ ਰੱਖਣ ਦਾ ਪ੍ਰਸਤਾਵ ਕਿਸਾਨਾਂ ਦੇ ਸਾਹਮਣੇ ਪੇਸ਼ ਕੀਤਾ ਗਿਆ ਹੈ।