ਕੇਂਦਰ ਖ਼ਿਲਾਫ਼ ਟਰੇਡ ਯੂਨੀਅਨਾਂ ਨੇ ਖੋਲ੍ਹਿਆ ਮੋਰਚਾ - ਕੇਂਦਰ ਖ਼ਿਲਾਫ਼ ਟਰੇਡ ਯੂਨੀਅਨਾਂ
🎬 Watch Now: Feature Video
ਰੋਪੜ: ਰੇਲਵੇ ਸਟੇਸ਼ਨ 'ਤੇ ਅੱਜ ਵੱਖ-ਵੱਖ ਟਰੇਡ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਵਰਕਰਾਂ ਵੱਲੋਂ ਵੱਖ-ਵੱਖ ਫੈਡਰੇਸ਼ਨਾਂ ਦੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਰੋਪੜ ਜ਼ਿਲ੍ਹੇ ਨਾਲ ਸਬੰਧ ਰੱਖਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਵੀ ਵੱਡੀ ਗਿਣੀ ਵਿੱਚ ਹਾਜ਼ਰੀ ਭਰੀ। ਟਰੇਡ ਯੂਨੀਅਨਾਂ ਦੇ ਵੱਖ ਵੱਖ ਨੁਮਾਇੰਦਿਆਂ ਵੱਲੋਂ ਕਿਹਾ ਗਿਆ ਕਿ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ ਜਿਸ ਦਾ ਆਉਣ ਵਾਲੇ ਸਮੇਂ ਵਿੱਚ ਬਹੁਤ ਵੱਡਾ ਨੁਕਸਾਨ ਹੋਵੇਗਾ ਤੇ ਦੇਸ਼ ਵਿੱਚ ਨਿਜੀ ਕੰਪਨੀਆਂ ਇਕ ਵਾਰ ਫਿਰ ਤੋ ਸੋਸ਼ਣ ਕਰਨਾ ਸ਼ੁਰੂ ਕਰ ਦੇਣਗੀਆਂ। ਆਗੂਆਂ ਨੇ ਮੰਗ ਕੀਤੀ ਕਿ ਦੇਸ਼ ਵਿੱਚ ਨਿੱਜੀਕਰਨ ਤੇ ਤਿੰਨੇ ਖੇਤੀ ਕਾਨੂੰਨ ਵਾਪਸ ਲਏ ਜਾਣੇ।