ਪੰਚਾਇਤੀ ਜ਼ਮੀਨ ਦੀ ਬੋਲੀ ਨੂੰ ਲੈਕੇ ਮਜ਼ਦੂਰ ਜਥੇਬੰਦੀਆਂ ਵੱਲੋਂ DDPO ਦਫਤਰ ਬਾਹਰ ਧਰਨਾ
🎬 Watch Now: Feature Video
ਫਿਰੋਜ਼ਪੁਰ: ਵਿਧਾਨ ਸਭਾ ਹਲਕਾ ਜ਼ੀਰਾ ਅਧੀਨ ਪੈਂਦੇ ਪਿੰਡ ਸਨ੍ਹੇਰ ਅਤੇ ਲੌਂਗੋਦੇਵੇ ਵਿਖੇ ਪਿੰਡ ਦੀ ਪੰਚਾਇਤੀ ਜ਼ਮੀਨ ਦੀ ਤੀਸਰੀ ਹਿੱਸੇ ਦੀ ਮਜ਼ਦੂਰਾਂ ਨੂੰ ਮਿਲਣ ਵਾਲੀ ਜ਼ਮੀਨ ਦੀ ਬੋਲੀ ਕਰਵਾਈ ਗਈ। ਮਜ਼ਦੂਰਾਂ ਵੱਲੋਂ ਪੰਚਾਇਤ ਵੱਲੋਂ ਕਰਵਾਈ ਗਈ ਇਸ ਬੋਲੀ ਨੂੰ ਫਰਜ਼ੀ ਬੋਲੀ ਕਰਾਰ ਦਿੱਤਾ ਜਾ ਰਿਹਾ ਹੈ। ਇਸਨੂੰ ਲੈਕੇ ਦੋਵਾਂ ਧਿਰਾਂ ਦੇ ਵਿੱਚ ਤਕਰਾਰ ਕਾਫੀ ਵਧਦੀ ਜਾ ਰਹੀ ਹੈ। ਵੱਖ-ਵੱਖ ਮਜ਼ਦੂਰ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਡੀਡੀਪੀਓ ਦੇ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਪਿੰਡ ਦੀ ਸਰਪੰਚ ਤੇ ਵੀ ਗੰਭੀਰ ਇਲਜ਼ਾਮ ਲਗਾਏ ਗਏ ਹਨ। ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜਿੰਨ੍ਹਾਂ ਸਮਾਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।