ਕੇਂਦਰ ਦੇ ਖਿਲਾਫ ਵਪਾਰੀਆਂ ਤੇ ਕਿਸਾਨਾਂ ਦੀ ਰੋਸ ਰੈਲੀ
🎬 Watch Now: Feature Video
ਮਾਨਸਾ: ਖੇਤੀ ਕਾਨੂੰਨਾਂ ਦਾ ਵਿਰੋਧ ਦਿਨੋ ਦਿਨ ਤਿੱਖਾ ਹੁੰਦਾ ਜਾ ਰਿਹਾ ਹੈ। ਆੜ੍ਹਤੀ, ਵਪਾਰੀ ਤੇ ਹਰ ਵਰਗ ਕਿਸਾਨਾਂ ਦੇ ਹੱਕਾਂ ਦੀ ਹਿਮਾਇਤ ਲਈ ਉਨ੍ਹਾਂ ਦੇ ਨਾਲ ਖੜ੍ਹਾ ਹੈ। ਆੜਤੀਆਂ ਐਸੋਸਿਏਸ਼ਨ ਦੇ 4 ਦਿਨ ਦੇ ਵਪਾਰ ਬੰਦ ਤੋਂ ਬਾਅਦ, ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸ਼ਹਿਰ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੈਡੀਕਲ ਪ੍ਰੈਕਟੀਸ਼ਨਰ ਨੇ ਕਿਹਾ ਕਿ ਵਪਾਰੀਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸੰਘਰਸ਼ ਚੱਲਦਾ ਰਹੇਗਾ, ਜੱਦ ਤੱਕ ਇਹ ਕਾਨੂੰਨ ਰੱਦ ਨਹੀਂ ਹੋ ਜਾਂਦੇ।