ਨਗਰ ਕੀਰਤਨ ਨਾਲ ਮਾਘੀ ਦੀ ਰਵਾਇਤੀ ਸਮਾਪਤੀ - ਗੱਤਕੇ ਦੇ ਜੌਹਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-10254071-thumbnail-3x2-mks.jpg)
ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸ਼ਾਲ ਨਗਰ ਕੀਰਤਨ ਸਜਾਇਆ। 12 ਜਨਵਰੀ ਤੋਂ ਆਰੰਭ ਹੋਏ ਜੋੜ ਮੇਲਾ ਮਾਘੀ ਸਬੰਧੀ ਧਾਰਮਿਕ ਸਮਾਗਮ ਦੀ ਅੱਜ ਨਗਰ ਕੀਰਤਨ ਨਾਲ ਰਸਮੀ ਸਮਾਪਤੀ ਹੋ ਗਈ। ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ 4 ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਆਰੰਭ ਹੋਏ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ। ਨਗਰ ਕੀਰਤਨ ਦੌਰਾਨ ਨੌਜਵਾਨਾਂ ਨੇ ਗੱਤਕੇ ਦੇ ਜੌਹਰ ਵਿਖਾਏ। ਫੌਜੀ ਬੈਂਡ ਦੀਆਂ ਸੁੰਦਰ ਧੁੰਨਾਂ ਵਜਾਈਆ ਗਈਆ। ਚੌਂਕੀ ਜੱਥਾ ਪ੍ਰਭਾਤ ਫੇਰੀ ਸੰਗਤ ਦੀ ਅਗਵਾਈ ਵਿੱਚ ਸਾਰੇ ਰਸਤੇ ਸੰਗਤ ਨੇ ਗੁਰਬਾਣੀ ਜਾਪ ਕੀਤਾ। ਨਗਰ ਕੀਰਤਨ ਦਾ ਸੰਗਤ ਨੇ ਥਾਂ-ਥਾਂ 'ਤੇ ਸਵਾਗਤ ਕੀਤਾ। ਰਸਤੇ ਵਿੱਚ ਵਿਸ਼ਾਲ ਲੰਗਰ ਲਾਏ ਗਏ। ਨਗਰ ਕੀਰਤਨ ਗੁਰਦੁਆਰਾ ਟਿੱਬੀ ਸਾਹਿਬ, ਗੁਰਦੁਆਰਾ ਦਾਤਣਸਰ ਸਾਹਿਬ ਹੁੰਦਾ ਹੋਇਆ ਸ੍ਰੀ ਦਰਬਾਰ ਸਾਹਿਬ ਵਿਖੇ ਜਾ ਸਮਾਪਤ ਹੋਇਆ।