ਬਸੀ ਪਠਾਣਾਂ 'ਚ ਵਾਪਿਰਆ ਸੜਕ ਹਾਦਸਾ, 2 ਦੀ ਮੌਤ, ਇੱਕ ਜ਼ਖ਼ਮੀ - Bassi Pathan
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਬੱਸੀ ਪਠਾਣਾਂ 'ਚ ਇੱਕ ਦਰਦਨਾਕ ਸੜਕ ਹਾਦਸੇ 'ਚ 2 ਵਿਅਕਤੀਆਂ ਦੇ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸੇ 'ਚ ਇੱਕ ਮਹਿਲਾ ਗੰਭੀਰ ਜ਼ਖ਼ਮੀ ਹੈ ਜਿਸ ਨੂੰ ਇਲਾਜ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਸੀ ਪਠਾਣਾਂ ਚੌਕੀ ਇੰਚਾਰਜ ਐੱਸ.ਆਈ ਬਲਜਿੰਦਰ ਸਿੰਘ ਕੰਗ ਨੇ ਦੱਸਿਆ ਕਿ ਖਾਲਸਪੁਰ ਨਹਿਰ ਦੇ ਪੁਲ ਨਜ਼ਦੀਕ ਇੱਕ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ’ਚ 2 ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ 'ਚ ਇੱਕ ਮਹਿਲਾ ਗੰਭੀਰ ਰੂਪ ’ਚ ਜਖ਼ਮੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਵਿੱਚ ਕਾਰ ਚਾਲਕ ਰਮਨਦੀਪ ਸਿੰਘ ਨਿਵਾਸੀ ਖਮਾਣੋਂ ਅਤੇ ਇੱਕ ਅਮਰਜੀਤ ਸਿੰਘ ਨਿਵਾਸੀ ਬੱਸੀ ਪਠਾਣਾਂ ਨਾਲ ਸਬੰਧਿਤ ਹਨ। ਜਦੋਂ ਕਿ ਮੋਟਰ ਚਾਲਕ ਅਮਰਜੀਤ ਸਿੰਘ ਦੀ ਪਤਨੀ ਮਨਦੀਪ ਕੌਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਕਾਰਨ ਉਸ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ।