ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਕਿਸਾਨਾਂ ਨੇ ਰੋਕਿਆ, ਪੁੱਛੇ ਇਹ ਸਵਾਲ - ਕਿਸਾਨ ਅੰਦੋਲਨ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਟਰਾਂਸਪੋਰਟ ਮੰਤਰੀ (Transport Minister) ਬਣਨ ਤੋਂ ਬਾਅਦ ਰਾਜਾ ਵੜਿੰਗ (Raja Waring) ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਵਿੱਚ ਮੰਤਰੀ ਬਣਨ ਤੋਂ ਬਾਅਦ ਪਹਿਲਾ ਦੌਰਾ ਕਰ ਰਹੇ ਸਨ ਜਿੱਥੇ ਕਿਸਾਨਾਂ ਵੱਲੋਂ ਇਕੱਠੇ ਹੋ ਕੇ ਰਾਜਾ ਵੜਿੰਗ ਨੂੰ ਰੋਕ ਕੇ ਕੁਝ ਸਵਾਲ ਪੁੱਛੇ ਗਏ। ਕਿਸਾਨਾਂ ਵੱਲੋਂ ਪੁੱਛੇ ਗਏ ਸਵਾਲਾਂ ਦਾ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਵੀ ਕਿਸਾਨਾਂ ਦੇ ਸੁਆਲਾਂ ਦਾ ਜੁਆਬ ਦਿੱਤੇ ਗਏ। ਇਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਸੂਬੇ ਦੇ ਵਿੱਚੋਂ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਐਲਾਨ ਕੀਤਾ ਹੈ ਕਿ ਮਾਈਨਿੰਗ ਮਾਫੀਆ ਖਤਮ ਕੀਤਾ ਜਾਵੇਗਾ। ਵੜਿੰਗ ਨੇ ਕਿਹਾ ਪੰਜਾਬ ਅਜਿਹਾ ਪਹਿਲਾਂ ਸੂਬਾ ਹੋਵੇਗਾ ਜਿੱਥੇ ਰੇਤਾ ਮੁਫਤ ਵਿੱਚ ਮਿਲਿਆ ਕਰੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇੱਕ ਹਫਤੇ ਦੇ ਅੰਦਰ ਅੰਦਰ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ ਸਰਕਾਰ ਵੱਲੋਂ ਨੌਕਰੀ ਦਿੱਤੀ ਜਾਵੇਗੀ।