ਸਿੱਖ ਫੁੱਟਬਾਲ ਕੱਪ ਲਈ 6 ਜ਼ਿਲ੍ਹਿਆਂ ਦੀਆਂ ਟੀਮਾਂ ਦੇ ਟਰਾਇਲ ਮੈਚ ਸ਼ੁਰੂ

By

Published : Nov 2, 2019, 1:09 PM IST

thumbnail

ਸ੍ਰੀ ਫ਼ਤਿਹਗੜ੍ਹ ਸਾਹਿਬ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਵਿੱਚ ਵੱਖ-ਵੱਖ ਖੇਡ ਮੁਕਾਬਲੇ ਅਤੇ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਕੜੀ 'ਚ ਖਾਲਸਾ ਫੁੱਟਬਾਲ ਕਲੱਬ ਅਤੇ ਗੋਲਬਲ ਸਿੱਖ ਸਪੋਰਟਸ ਫੈਡਰੇਸ਼ਨ ਵੱਲੋਂ ਪੰਜਾਬ 'ਚ ਸਿੱਖ ਫੁੱਟਬਾਲ ਕੱਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮੈਚ 23 ਨਵੰਬਰ ਤੋਂ ਅੰਮ੍ਰਿਤਸਰ 'ਚ ਸ਼ੁਰੂ ਹੋ ਕੇ 7 ਦਸੰਬਰ ਨੂੰ ਖ਼ਤਮ ਹੋਣਗੇ। ਇਸ 'ਚ ਜੇਤੂ ਟੀਮ ਨੂੰ 5 ਲੱਖ, ਉਪ ਜੇਤੂ ਨੂੰ 3 ਲੱਖ ਰੁਪਏ ਨਗਦ ਇਨਾਮ ਅਤੇ ਟੀਮ ਦੇ ਕੋਚ ਨੂੰ 51 ਹਜ਼ਾਰ ਅਤੇ ਉਪ ਜੇਤੂ ਟੀਮ ਦੇ ਕੋਚ ਨੂੰ 31 ਹਜ਼ਾਰ ਰੁਪਏ ਇਨਾਮ ਦਿੱਤਾ ਜਾਵੇਗਾ। ਇਸ ਦੇ ਲਈ ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਟੀਮ ਸਣੇ ਮਾਤਾ ਗੁਜਰੀ ਕਾਲਜ 'ਚ 6 ਜ਼ਿਲ੍ਹਿਆਂ ਦੀਆਂ ਟੀਮਾਂ ਦੇ ਟਰਾਇਲ ਮੈਚ ਸ਼ੁਰੂ ਹੋ ਚੁੱਕੇ ਹਨ। ਇਸ ਮੈਚ ਨੂੰ ਖੇਡਣ ਲਈ ਖਿਡਾਰੀ ਦੀ ਉਮਰ 14 ਤੋਂ 21 ਸਾਲ ਤੱਕ ਅਤੇ ਉਸ ਦਾ ਕੇਸਧਾਰੀ ਹੋਣਾ ਲਾਜ਼ਮੀ ਹੈ। ਇਸ ਟਰਾਇਲ ਮੈਚ ਵਿੱਚ 70 ਫੁੱਟਬਾਲ ਖਿਡਾਰੀਆਂ ਨੇ ਭਾਗ ਲਿਆ ਇਨ੍ਹਾਂ ਚੋਂ 20 ਖਿਡਾਰੀਆਂ ਦੀ ਚੋਣ ਕੀਤੀ ਗਈ ਹੈ। ਇਸ ਮੌਕੇ ਅਕਾਲੀ ਦਲ ਦੇ ਮੀਤ ਪ੍ਰਧਾਨ ਜਗਦੀਪ ਸਿੰਘ ਚੀਮਾ ਅਤੇ ਐਸਜੀਪੀਸੀ ਦੇ ਕਈ ਮੈਂਬਰਾਂ ਨੇ ਹਿੱਸਾ ਲਿਆ। ਅਕਾਲੀ ਦਲ ਦੇ ਮੀਤ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਇਸ ਸਿੱਖ ਫੁੱਟਬਾਲ ਕੱਪ ਨੂੰ ਸ਼ਲਾਘਾਯੋਗ ਕਦਮ ਦੱਸਿਆ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਰਹਿ ਕੇ ਚੰਗੀ ਸਿਹਤ ਵੱਲ ਧਿਆਨ ਦੇਣ ਦੀ ਗੱਲ ਆਖੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.