ਕਿਸਾਨੀ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਬਰਨਾਲਾ ਰੇਲਵੇ ਸਟੇਸ਼ਨ ਮੋਰਚੇ ਵੱਲੋਂ ਦਿੱਤੀ ਗਈ ਸ਼ਰਧਾਂਜਲੀ
🎬 Watch Now: Feature Video
ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸ ਸੰਘਰਸ਼ ਦੌਰਾਨ ਅਨੇਕਾਂ ਕਿਸਾਨ ਸ਼ਹੀਦ ਹੋ ਗਏ ਹਨ। ਜਿਨ੍ਹਾਂ ਨੂੰ 20 ਦਸੰਬਰ ਨੂੰ ਸ਼ਰਧਾਂਜਲੀ ਦੇਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਸੱਦਾ ਦਿੱਤਾ ਗਿਆ ਸੀ, ਜਿਸ ਤਹਿਤ ਬਰਨਾਲਾ ਦੇ ਰੇਲਵੇ ਸਟੇਸ਼ਨ 'ਤੇ ਪੱਕਾ ਮੋਰਚਾ ਲਗਾਈ ਬੈਠੇ 30 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਕਿਸਾਨਾਂ ਵੱਲੋਂ ਬਰਨਾਲਾ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਸ ਮਾਰਚ ਕੱਢਿਆ ਗਿਆ, ਜਿਸ ਦੌਰਾਨ ਸ਼ਹੀਦ ਕਿਸਾਨਾਂ ਲਈ ਨਾਅਰੇ ਲਗਾਏ ਗਏ। ਕਿਸਾਨ ਆਗੂਆਂ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ, ਜਦੋ ਤੱਕ ਇਹ ਕਾਲੇ ਕਾਨੂੰਨ ਕੇਂਦਰ ਸਰਕਾਰ ਰੱਦ ਨਹੀਂ ਕਰ ਦਿੰਦੀ ਹੈ।