ਪਠਾਨਕੋਟ 'ਚ ਸ਼ਹੀਦ ਫ਼ੌਜੀਆਂ ਦੀ ਯਾਦ 'ਚ ਕਰਵਾਇਆ ਗਿਆ ਸ਼ਰਧਾਂਜਲੀ ਸਮਾਰੋਹ - ਸ਼ਰਧਾਂਜਲੀ ਸਮਾਰੋਹ
🎬 Watch Now: Feature Video
ਪਠਾਨਕੋਟ:ਦੇਸ਼ ਦੀ ਸੁਰੱਖਿਆ ਲਈ ਸ਼ਹੀਦ ਹੋਏ ਫੌਜੀਆਂ ਦੀ ਯਾਦ 'ਚ ਪਠਾਕੋਟ 'ਚ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ 'ਚ ਸ਼ਹੀਦ ਫੌਜੀਆਂ ਦੇ ਪਰਿਵਾਰਕ ਮੈਂਬਰ ਤੇ ਸਥਾਨਕ ਵਾਸੀਆਂ ਨੇ ਸ਼ਹੀਦਾਂ ਨੂੰ ਭਾਵਪੂਰਨ ਸ਼ਰਧਾਂਜਲੀ ਦਿੱਤੀ। ਇਸ ਮੌਕੇ ਲੈਫ਼ਟੀਨੈਂਟ ਗੁਰਦੀਪ ਸਿੰਘ ਸਲਾਰੀਆ ਨੇ ਆਪਣੇ ਸ਼ਹੀਦ ਸਾਥੀਆਂ ਨੂੰ ਯਾਦ ਕੀਤਾ। ਰਿਟਾਈਰਡ ਮੇਜ਼ਰ ਜਨਰਲ ਐਸ.ਕੇ ਖਜੂਰੀਆ ਨੇ ਦੱਸਿਆ ਕਿ ਲੈਫ਼ਟੀਨੈਂਟ ਗੁਰਦੀਪ ਸਿੰਘ ਸਲਾਰੀਆ ਤੇ ਉਨ੍ਹਾਂ ਦੇ ਸਾਥੀਆਂ ਨੇ 25 ਸਾਲ ਪਹਿਲਾਂ ਪੁਲਵਾਮਾ 'ਚ ਅੱਤਵਾਦੀ ਹਮਲੇ ਨੂੰ ਨਾਕਾਮ ਕਰਦੇ ਹੋਏ ਅੱਤਵਾਦੀਆਂ ਨੂੰ ਮਾਰ ਮੁਕਾਇਆ। ਇਸ ਦੌਰਾਨ ਗੁਰਦੀਪ ਤੇ ਉਨ੍ਹਾਂ ਦੇ ਸਾਥੀ ਸ਼ਹੀਦ ਹੋ ਗਏ ਸਨ। ਐਸ.ਕੇ. ਖਜੂਰੀਆ ਨੇ ਕਿਹਾ ਕਿ ਸਮਾਜਿਕ ਤੌਰ 'ਤੇ ਸਾਡੀ ਸਭ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਦੇਸ਼ ਲਈ ਸ਼ਹੀਦ ਹੋਏ ਫੌਜੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕਰੀਏ।