ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਅਮਰੀਕ ਸਿੰਘ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ

By

Published : Jan 8, 2021, 2:03 PM IST

thumbnail
ਅੰਮ੍ਰਿਤਸਰ:ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਲਗਾਤਾਰ ਦਿੱਲੀ ਦੀਆਂ ਸਰਹੱਦਾਂ 'ਤੇ ਡੱਟੇ ਹੋਏ ਹਨ। ਕਿਸਾਨ ਅੰਦੋਲਨ ਦੌਰਾਨ ਅੰਮ੍ਰਿਤਸਰ ਦੇ ਪਿੰਡ ਬਿਸ਼ਨਭਰਪੁਰਾ ਦੇ ਕਿਸਾਨ ਅਮਰੀਕ ਸਿੰਘ ਧਰਨੇ ਦੌਰਾਨ ਸ਼ਹੀਦ ਹੋ ਗਏ। ਉਨ੍ਹਾਂ ਦੇ ਪਰਿਵਾਰਕ ਮੈਂਬਰਾ, ਪਿੰਡ ਵਾਸੀਆਂ ਤੇ ਕਿਸਾਨ ਆਗੂਆਂ ਵੱਲੋਂ ਅਮਰੀਕ ਸਿੰਘ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਿਸ਼ਨਭਰਪੁਰਾ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਪਿੰਗਲਵਾੜਾ ਸੰਸਥਾ ਦੀ ਮੁੱਖ ਸੇਵਾਦਾਰ ਡਾ.ਇੰਦਰਜੀਤ ਕੌਰ ਵਿਸ਼ੇਸ਼ ਤੌਰ 'ਤੇ ਸ਼ਰਧਾਂਜਲੀ ਭੇਂਟ ਕਰਨ ਪੁੱਜੇ। ਕਿਸਾਨ ਆਗੂਆਂ ਤੇ ਇਲਾਕਾ ਨਿਵਾਸੀਆਂ ਨੇ ਸ਼ਹੀਦ ਅਮਰੀਕ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਡਾ.ਇੰਦਰਜੀਤ ਨੇ ਕਿਸਾਨ ਅੰਦੋਲਨ ਨੂੰ ਲੋਕਤੰਤਰ ਬਚਾਉਣ ਦੀ ਲੜਾਈ ਦੱਸਦੇ ਹੋਏ ਸਭ ਨੂੰ ਇਸ 'ਚ ਹਿੱਸੇਦਾਰੀ ਪਾਉਣ ਦੀ ਅਪੀਲ ਕੀਤੀ। ਕਿਸਾਨ ਆਗੂ ਤੇ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਅਮਰੀਕ ਸਿੰਘ ਪਿਛਲੇ 90 ਦਿੱਨਾਂ ਤੋਂ ਮਾਨਾਵਾਲਾ ਟੋਲ ਪਲਾਜ਼ਾ 'ਤੇ ਜਾਰੀ ਧਰਨੇ ਵਿੱਚ ਡੱਟੇ ਹੋਏ ਸਨ। ਉਨ੍ਹਾਂ ਕਿਸਾਨੀ ਸੰਘਰਸ਼ 'ਚ ਹਰ ਸੰਭਵ ਸਹਿਯੋਗ ਦਿੱਤਾ ਤੇ ਧਰਨੇ ਲਈ ਤਰਪਾਲਾਂ ਲਿਜਾਂਦੇ ਹੋਏ ਸੜਕ ਹਾਦਸੇ 'ਚ ਉਨ੍ਹਾਂ ਦੀ ਜਾਨ ਚੱਲੀ ਗਈ। ਅਮਰੀਕ ਸਿੰਘ ਦਾ ਪਰਿਵਾਰ ਕਿਸਾਨੀ ਸੰਗਰਸ਼ ਚ ਹਰ ਸੰਭਵ ਸਾਥ ਦੇਣ ਲਈ ਤਿਆਰ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.