ਬਮਿਆਲ 'ਚ ਕਿਸਾਨੀ ਧਰਨੇ ਵਿੱਚ ਜਾਨ ਗੁਆ ਚੁੱਕੇ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ
🎬 Watch Now: Feature Video
ਪਠਾਨਕੋਟ: ਸੋਮਵਾਰ ਆਲ ਇੰਡੀਆ ਕਿਸਾਨ ਮਜ਼ਦੂਰ ਏਕਤਾ ਦੇ ਬੈਨਰ ਹੇਠ ਕਿਸਾਨਾਂ ਵੱਲੋਂ ਕਿਸਾਨੀ ਧਰਨੇ ਵਿੱਚ ਜਾਨ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਹਲਕਾ ਭੋਆ ਦੇ ਕਸਬਾ ਬਮਿਆਲ ਵਿਖੇ ਜਾਨ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਇਥੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੇ ਨਾਲ ਕੇਂਦਰ ਦੀ ਅੰਨ੍ਹੀ ਬੋਲੀ ਸਰਕਾਰ ਨੂੰ ਚਿਤਾਵਨੀ ਦਿੰਦੇ ਹਨ ਕਿ ਜੇ ਉਹ ਆਪਣਾ ਇਹ ਕਾਨੂੰਨ ਵਾਪਸ ਨਹੀਂ ਲੈਂਦੀ ਤਾਂ ਉਹ ਵੀ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਸਰਕਾਰ ਨੂੰ ਚਾਹੀਦਾ ਹੈ ਕਿ ਕਾਲੇ ਕਾਨੂੰਨ ਨੂੰ ਜਲਦ ਰੱਦ ਕੀਤੇ ਜਾਣ।