ਕਿਸਾਨ ਅੰਦੋਲਨ ਦੌਰਾਨ ਜਾਨ ਗੁਆ ਚੁੱਕੇ ਕਿਸਾਨਾਂ ਨੂੰ ਮਸ਼ਾਲ ਮਾਰਚ ਨਾਲ ਦਿੱਤੀ ਸ਼ਰਧਾਂਜਲੀ - ਜਾਨ ਗੁਆ ਚੁੱਕੇ ਕਿਸਾਨਾਂ ਨੂੰ ਮਸ਼ਾਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ
🎬 Watch Now: Feature Video
ਤਰਨਤਾਰਨ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਸ਼ਹੀਦ ਬਾਬਾ ਬਲਾਕਾ ਸਿੰਘ ਕੰਗ ਜ਼ੋਨ ਵੱਲੋਂ ਕਿਸਾਨੀ ਅੰਦੋਲਨ ਵਿੱਚ ਜਾਨ ਗੁਆ ਚੁੱਕੇ ਕਿਸਾਨਾਂ ਨੂੰ ਸ਼ਹਿਰ ਦੇ ਬਾਜ਼ਾਰਾਂ ਵਿੱਚ ਮੋਮਬੱਤੀਆਂ ਰਾਹੀਂ ਮਾਰਚ ਕੱਢ ਕੇ ਸ਼ਰਧਾਂਜਲੀ ਦਿੱਤੀ ਗਈ। ਜ਼ੋਨ ਪ੍ਰਧਾਨ ਹਰਬਿੰਦਰ ਸਿੰਘ ਕੰਗ ਨੇ ਕਿਹਾ ਇਹ ਮਸ਼ਾਲ ਮਾਰਚ ਕਿਸਾਨ ਅੰਦੋਲਨ ਦੌਰਾਨ ਸ਼ਹੀਦੀ ਪ੍ਰਾਪਤ ਕਰ ਗਏ ਕਿਸਾਨਾਂ ਨੂੰ ਸਮਰਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਵੇਰੇ ਗੁਰਦੁਆਰਾ ਸਾਹਿਬ ਵਿੱਚ ਸ਼ਹੀਦ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ ਗਈ ਕਿ ਪ੍ਰਮਾਤਮਾ ਇਨ੍ਹਾਂ ਕਿਸਾਨਾਂ ਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ੇ।