ਜ਼ਿਲ੍ਹਾ ਪੁਲਿਸ ਨੇ ਸ਼ਹੀਦ ਪੁਲਿਸ ਜਵਾਨਾਂ ਨੂੰ ਕੀਤਾ ਸਿਜਦਾ - Tribute paid to martyred police personnel
🎬 Watch Now: Feature Video
ਫਿਰੋਜ਼ਪੁਰ: ਪੰਜਾਬ ਪੁਲਿਸ (Punjab Police) ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਫਿਰੋਜ਼ਪੁਰ ਦੇ ਵਿੱਚ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਰਧਾਂਜਲੀ (Tribute) ਦਿੱਤੀ ਗਈ। ਇਸ ਸਮਾਗਮ ਦੇ ਵਿੱਚ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਾਡੇ ਭਾਰਤੀ ਸੈਨਿਕਾਂ ਅਤੇ ਪੁਲਿਸ ਜਵਾਨਾਂ ਨੇ ਦੇਸ਼ ਦੀ ਰੱਖਿਆ ਕਰਦੇ ਹੋਏ ਦੇਸ਼ ਦੀ ਖਾਤਰ ਆਪਣੀਆਂ ਕੀਮਤੀ ਜਾਨਾਂ ਦੀ ਕੁਰਬਾਨੀ ਦਿੱਤੀ ਹੈ ਅਤੇ ਇਸਦੇ ਚੱਲਦੇ ਹੀ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਦਿਵਸ ਮਨਾਇਆ ਗਿਆ ਜਿਨ੍ਹਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਪੰਜਾਬੀਆਂ ਦੀ ਰੱਖਿਆ ਕੀਤੀ। ਜ਼ਿਲ੍ਹਾ ਪੁਲਿਸ (District Police) ਦੇ ਵੱਲੋਂ ਕੋਵਿਡ ਦੇ ਚੱਲਦੇ ਸ਼ਹੀਦ ਪਰਿਵਾਰਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ 'ਤੇ ਪੰਜਾਬ ਪੁਲਿਸ ਦੇ ਡੀਆਈਜੀ ਇੰਦਰਬੀਰ ਸਿੰਘ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਪੁਲਿਸ ਕਰਮਚਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਦੇਸ਼ ਭਰ ਵਿੱਚ ਯਾਦਗਾਰੀ ਦਿਵਸ ਮਨਾਇਆ ਜਾ ਰਿਹਾ ਹੈ।