ਸ਼ਹੀਦ ਪੁਲਿਸ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ - Tribute
🎬 Watch Now: Feature Video
ਪਟਿਆਲਾ: ਪੰਜਾਬ ਪੁਲਿਸ (Punjab Police) ਜ਼ਿਲ੍ਹਾ ਪਟਿਆਲਾ ਵੱਲੋਂ ਪੁਲਿਸ ਲਾਇਨ ਵਿਖੇ ਦੇਸ਼ ਦੇ ਸ਼ਹੀਦ ਪੁਲਿਸ ਜਵਾਨਾਂ ਨੂੰ ਯਾਦ ਕਰਕੇ ਸ਼ਰਧਾ ਦੇ ਫੁੱਲ ਅਰਪਿਤ ਕਰਦੇ ਹੋਏ ਸ਼ਰਧਾਂਜਲੀ ਦਿੱਤੀ ਗਈ। ਇਸ ਸ਼ਰਧਾਂਜਲੀ ਸਮਾਗਮ ਦੇ ਵਿੱਚ ਵਿਸ਼ੇਸ਼ ਤੌਰ ‘ਤੇ ਡੀਆਈਜੀ ਮੁਖਵਿੰਦਰ ਸਿੰਘ ਛੀਨਾ ਅਤੇ ਹੋਰ ਵੀ ਉੱਚ ਅਧਿਕਾਰੀ ਸ਼ਾਮਿਲ ਹੋਏ। ਇਸ ਸਮਾਗਮ ਦੇ ਵਿੱਚ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰ ਵੀ ਪਹੁੰਚੇ ਹੋਏ ਸਨ ਜਿੰਨ੍ਹਾਂ ਵੱਲੋਂ ਆਪਣਿਆਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਗਏ। ਇਸ ਸਮਾਗਮ ਨੂੰ ਲੈਕੇ ਉੱਚ ਪੁਲਿਸ ਅਧਿਕਾਰੀਆਂ ਦੱਸਿਆ ਕਿ ਜਿੱਥੇ ਹਰ ਸਾਲ ਸ਼ਹੀਦ ਜਵਾਨਾਂ ਦੀ ਯਾਦ ਵਿੱਚ ਇਹ ਸ਼ਰਧਾਂਜਲੀ (Tribute) ਸਮਾਗਮ ਕਰਵਾਇਆ ਜਾਂਦਾ ਹੈ ਉੱਥੇ ਹੀ ਸ਼ਹੀਦਾਂ ਨੂੰ ਸਮਰਪਿਤ ਖੂਨਦਾਨ ਕੈਂਪ ਵੀ ਲਗਾਇਆ ਗਿਆ ਹੈ। ਇਸ ਮੌਕੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਵੱਲੋਂ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਗਈ ਤਾਂ ਕਿ ਉਨ੍ਹਾਂ ਦੇ ਪਰਿਵਾਰਾਂ ਦਾ ਗੁਜਾਰਾ ਹੋ ਸਕੇ।