ਧੂਰੀ 'ਚ ਪੈਦਲ ਮਾਰਚ ਕਰਕੇ ਦਿੱਤੀ ਮ੍ਰਿਤਕ ਕਿਸਾਨਾਂ ਨੂੰ ਸ਼ਰਧਾਂਜਲੀ
🎬 Watch Now: Feature Video
ਧੂਰੀ: ਕਿਸਾਨ ਅੰਦੋਲਨ ਦੌਰਾਨ ਜਾਨ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ਨੀਵਾਰ ਸ਼ਹਿਰ ਵਿੱਚ ਪੈਦਲ ਰੋਸ ਮਾਰਚ ਕੀਤਾ ਗਿਆ। ਅਨਾਜ ਮੰਡੀ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਬਾਜ਼ਾਰਾਂ ਵਿੱਚੋਂ ਹੁੰਦੇ ਹੋਏ ਕਕੜਵਾਲਾ ਚੌਕ ਵਿੱਚ ਸਮਾਪਤ ਹੋਏ ਰੋਸ ਮਾਰਚ ਵਿੱਚ ਵੱਡੀ ਗਿਣਤੀ ਔਰਤਾਂ ਅਤੇ ਬੱਚਿਆਂ ਨੇ ਵੀ ਸ਼ਮੂਲੀਅਤ ਕੀਤੀ। ਭਰਵੀਂ ਨਾਹਰੇਬਾਜ਼ੀ ਦੌਰਾਨ ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਇਹ ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ ਕਿਉਂਕਿ ਕਿਸਾਨਾਂ ਦਾ ਇਹ ਸੰਘਰਸ਼ ਲਗਾਤਾਰ ਜਿੱਤ ਵੱਲ ਵੱਧ ਰਿਹਾ ਹੈ। ਦਿੱਲੀ ਬੈਠੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾ ਕੇ ਹੀ ਮੁੜਨਗੇ, ਭਾਵੇਂ ਆਪਣੀ ਜਾਨ ਹੀ ਕਿਉਂ ਨਾ ਦੇਣੀ ਪਵੇ। ਕਿਸਾਨਾਂ ਨੇ ਕਿਹਾ ਕਿ 26 ਤਰੀਕ ਨੂੰ 15000 ਕਿਸਾਨਾਂ ਦਾ ਇੱਕ ਹੋਰ ਜਥਾ ਦਿੱਲੀ ਲਈ ਰਵਾਨਾ ਹੋਵੇਗਾ।