ਲਖੀਮਪੁਰ ਖੀਰੀ ‘ਚ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀ - ਸ਼ਰਧਾਂਜਲੀ
🎬 Watch Now: Feature Video
ਹੁਸ਼ਿਆਰਪੁਰ: ਉੱਤਰ ਪ੍ਰਦੇਸ਼ (Uttar Pradesh) ਦੇ ਲਖੀਮਪੁਰ ਖੀਰੀ (Lakhimpur Khiri) ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਕਤਲ (Murder) ਕੀਤੇ ਕਿਸਾਨਾਂ (FARMERS) ਨੂੰ ਕਿਰਤੀ ਕਿਸਾਨ ਯੂਨੀਅਨ, ਡੈਮੋਕਰੈਟਿਕ ਟੀਚਰਜ਼ ਫਰੰਟ, ਤਰਕਸ਼ੀਲ ਸੁਸਾਇਟੀ ਪੰਜਾਬ ਤੇ ਪੇਂਡੂ ਮਜ਼ਦੂਰ ਯੂਨੀਅਨ ਨੇ ਸਾਂਝਾ ਕੈਂਡਲ ਮਾਰਚ (Candle March) ਕੱਢ ਕੇ ਸ਼ਰਧਾਂਜਲੀ ਦਿੱਤੀ ਗਈ ਹੈ। ਇਹ ਕੈਡਲ ਮਾਰਚ ਸ਼ਹਿਰ ਦੇ ਮੁੱਖ ਬੱਸ ਸਟੈਂਡ ਤੇ ਸਥਿਤ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਬੰਗਾ ਚੌਂਕ ਵਿਖੇ ਸਮਾਪਤ ਹੋਇਆ। ਇਸ ਮੌਕੇ ਕਿਸਾਨ (FARMER) ਆਗੂ ਕੁਲਵਿੰਦਰ ਸਿੰਘ ਚਾਹਲ ਨੇ ਇਸ ਘਟਨਾ ਨੂੰ ਬੀਜੇਪੀ ਦੀ ਇੱਕ ਸੋਚੀ ਸਮਝੀ ਸਾਜਿਸ਼ ਦੱਸਿਆ ਅਤੇ ਮੁਲਜ਼ਮਾਂ ਲਈ ਭਾਰਤ ਦੇ ਕਾਨੂੰਨ ਤੋਂ ਫਾਂਸੀ ਦੀ ਮੰਗ ਕੀਤੀ।