ਮ੍ਰਿਤਕ ਕਿਸਾਨ ਪਿਆਰਾ ਸਿੰਘ ਦੀ ਅੰਤਿਮ ਅਰਦਾਸ ਮੌਕੇ ਜੱਥੇਬੰਦੀਆਂ ਨੇ ਦਿੱਤੀ ਸ਼ਰਧਾਂਜਲੀ
🎬 Watch Now: Feature Video
ਮਾਨਸਾ: ਤਿੰਨ ਖੇਤੀ ਸਬੰਧੀ ਕਾਲੇ ਕਾਨੂੰਨਾਂ ਕਾਰਨ ਕਈ ਪਰਿਵਾਰਾਂ ਦੇ ਚਿਰਾਗ ਬੁਝ ਚੁੱਕੇ ਹਨ, ਪਰ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਛੱਡਣ ਨੂੰ ਤਿਆਰ ਨਹੀਂ ਜਿਸ ਦੇ ਚਲਦਿਆਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿਖੇ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੌਰਾਨ ਕਿਸਾਨ ਪਿਆਰਾ ਸਿੰਘ ਜੋ ਕੁਝ ਦਿਨ ਪਹਿਲਾਂ ਸ਼ਹੀਦ ਹੋ ਗਿਆ ਸੀ। ਬੀਤ੍ਹੇ ਦਿਨ ਉਨ੍ਹਾਂ ਦੇ ਜੱਦੀ ਪਿੰਡ ਧਰਮਪੁਰਾ ਵਿਖੇ ਵੱਖ ਵੱਖ ਕਿਸਾਨ-ਮਜ਼ਦੂਰ, ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਜਥੇਬੰਦੀਆਂ ਵੱਲੋਂ ਪਿਆਰਾ ਸਿੰਘ ਦੀ ਅੰਤਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ । ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਕਾਰਨ ਸੱਠ ਦੇ ਕਰੀਬ ਕਿਸਾਨ ਮਜ਼ਦੂਰ ਆਪਣੀ ਜਾਨ ਗਵਾ ਚੁੱਕੇ ਹਨ ਤੇ ਭਵਿੱਖ ’ਚ ਹੋਰਨਾਂ ਪਤਾ ਨਹੀਂ ਕਿੰਨਿਆ ਨੂੰ ਕੁਰਬਾਨੀ ਦੇਣੀ ਪਵੇਗੀ।