ਬਠਿੰਡਾ ’ਚ ਭਾਜਪਾਈਆਂ ਨੇ ਦੀਪ ਸਿੱਧੂ ਖ਼ਿਲਾਫ਼ ਕਾਰਵਾਈ ਲਈ ਕੀਤਾ ਤਿਰੰਗਾ ਮਾਰਚ - ਲੱਖਾ ਸਿਧਾਣਾ ਤੇ ਦੀਪ ਸਿੱਧੂ
🎬 Watch Now: Feature Video

ਬਠਿੰਡਾ: ਸ਼ਹਿਰ ਵਿੱਚ ਭਾਜਪਾ ਵਰਕਰਾਂ ਅਤੇ ਵੱਖ ਵੱਖ-ਸੰਸਥਾਵਾਂ ਵੱਲੋਂ ਮਿਲ ਕੇ ਸ਼ਹਿਰ ’ਚ ਇੱਕ ਤਿਰੰਗਾ ਮਾਰਚ ਕੱਢਿਆ ਗਿਆ। ਜੋ ਕਿ ਸ਼ਹਿਰ ਦੇ ਮੁੱਖ ਬਾਜ਼ਾਰ ਵਿੱਚ ਹੁੰਦਿਆਂ ਫਾਇਰ ਬ੍ਰਿਗੇਡ ਚੌਂਕ ’ਚ ਜਾ ਕੇ ਸਮਾਪਤ ਹੋਇਆ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਆਸ਼ੂਤੋਸ਼ ਨੇ ਕਿਹਾ ਕਿ ਲਾਲ ਕਿਲ੍ਹੇ ’ਤੇ ਤਿਰੰਗੇ ਝੰਡੇ ਦਾ ਅਪਮਾਨ ਇਕ ਸੋਚੀ-ਸਮਝੀ ਸਾਜ਼ਿਸ਼ ਦਿ ਤਹਿਤ ਕੀਤਾ ਗਿਆ ਹੈ। ਇਸ ਕਾਰਵਾਈ ਲਈ ਲੱਖਾ ਸਿਧਾਣਾ ਤੇ ਦੀਪ ਸਿੱਧੂ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ, ਉਨ੍ਹਾਂ ਨੇ ਹੀ ਕਿਸਾਨਾਂ ਨੂੰ ਵਰਗਲਾ ਕੇ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਫਹਿਰਾਉਣ ਲਈ ਉਕਸਾਇਆ। ਇਸ ਮਾਰਚ ਦੌਰਾਨ ਭਾਜਪਾ ਵਰਕਰਾਂ ਨੇ ਕੇਂਦਰ ਸਰਕਾਰ ਅੱਗੇ ਆਰੋਪੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।