ਪਤੀ ਅਤੇ ਸਹੁਰੇ ਪਰਿਵਾਰ ਤੋਂ ਪਰੇਸ਼ਾਨ ਵਿਆਹੁਤਾ, ਨਹੀਂ ਹੋ ਰਹੀ ਕੋਈ ਕਾਰਵਾਈ - ਸਹੁਰੇ ਪਰਿਵਾਰ ਉੱਤੇ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ
🎬 Watch Now: Feature Video
ਜਲੰਧਰ: ਅੱਜ ਜਲੰਧਰ ਦੇ ਪ੍ਰੈੱਸ ਕਲੱਬ ਵਿੱਚ ਇੱਕ ਪੀੜਤ ਵਿਆਹੁਤਾ ਕੁੜੀ ਨੇ ਆਪਣੇ ਸਹੁਰੇ ਪਰਿਵਾਰ ਉੱਤੇ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਨੇ ਕਿਹਾ ਕਿ 2018 ਵਿੱਚ ਉਸ ਦਾ ਵਿਆਹ ਹੋਇਆ ਸੀ ਵਿਆਹ ਦੌਰਾਨ ਉਸ ਨੂੰ ਪਤਾ ਲੱਗਾ ਕਿ ਉਸ ਦਾ ਪਤੀ ਪਹਿਲਾਂ ਤੋਂ ਹੀ ਸ਼ਾਦੀਸ਼ੁਦਾ ਹੈ ਅਤੇ ਉਸ ਨੇ ਆਪਣੇ ਤਲਾਕ ਦੇ ਪੇਪਰ ਲਗਾਏ ਹੋਏ ਸਨ ਅਤੇ ਕੁਝ ਦਿਨ ਬੀਤ ਜਾਣ ਤੋਂ ਬਾਅਦ ਸਹੁਰੇ ਪਰਿਵਾਰ ਦੇ ਨਾਲ ਨਾਲ ਉਸ ਦੇ ਘਰਵਾਲੇ ਨੇ ਉਸ ਦੇ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਸੰਬੰਧੀ ਉਸ ਨੇ ਪੁਲਿਸ ਵਿੱਚ ਵੀ ਸ਼ਿਕਾਇਤ ਦਿੱਤੀ ਹੈ ਪਰ ਉਸ ਦੀ ਕੋਈ ਵੀ ਸੁਣਵਾਈ ਨਹੀਂ ਹੋ ਰਹੀ ਨਾ ਹੀ ਉਸ ਦੇ ਸੱਸ ਸਹੁਰੇ ਨੂੰ ਪੁਲਿਸ ਗ੍ਰਿਫ਼ਤਾਰ ਕਰ ਰਹੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਉਸ ਦੇ ਵਿਦੇਸ਼ ਪਤੀ ਵਾਪਸ ਇੰਡੀਆ ਲਿਆਂਦਾ ਜਾਵੇ ਜੋ ਕਿ ਧੋਖੇ ਨਾਲ ਵਿਦੇਸ਼ ਗਿਆ।