ਗੰਦੇ ਪਾਣੀ ਦੀ ਨਿਕਾਸੀ ਅਤੇ ਕੂੜੇ ਦੇ ਢੇਰ ਤੋਂ ਲੋਕ ਪ੍ਰੇਸ਼ਾਨ - ਸ਼ਿਕਾਇਤ ਲਿਖਤੀ ਤੌਰ 'ਤੇ ਦਿੱਤੀ ਜਾ ਚੁੱਕੀ
🎬 Watch Now: Feature Video
ਜਲੰਧਰ: ਜਲੰਧਰ 'ਚ ਵਾਰਡ ਨੰ ਛੇ ਅਤੇ ਨੌਂ ਦੇ ਵਾਸੀ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਦੇ ਚੱਲਦਿਆਂ ਵਾਰਡ 'ਚ ਲੱਗੇ ਕੂੜੇ ਦੇ ਢੇਰ ਕਾਰਨ ਨਰਕ ਭਰੀ ਜ਼ਿੰਦਗੀ ਵਸਰ ਕਰਨ ਲਈ ਮਜ਼ਬੂਰ ਹਨ। ਮੁਹੱਲਾ ਵਾਸੀਆਂ ਦਾ ਕਹਿਣਾ ਕਿ ਉਨ੍ਹਾਂ ਵਲੋਂ ਕਈ ਵਾਰ ਇਸ ਦੀ ਸ਼ਿਕਾਇਤ ਲਿਖਤੀ ਤੌਰ 'ਤੇ ਦਿੱਤੀ ਜਾ ਚੁੱਕੀ ਹੈ, ਪਰ ਮਸਲਾ ਹੱਲ ਨਹੀਂ ਹੋਇਆ। ਉਨ੍ਹਾਂ ਦਾ ਕਹਿਣਾ ਕਿ ਵਾਰਡ ਦੇ ਕੌਂਸਲਰ ਨੂੰ ਵੀ ਉਹ ਕਈ ਵਾਰ ਮਿਲ ਚੁੱਕੇ ਹਨ, ਪਰ ਸਮੱਸਿਆ ਦਾ ਕੋਈ ਵੀ ਹੱਲ ਨਹੀਂ ਹੋਇਆ। ਮੁਹੱਲਾ ਵਾਸੀਆਂ ਦਾ ਕਹਿਣਾ ਕਿ ਜੇਕਰ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਨ੍ਹਾਂ ਵਲੋਂ ਸੜਕ ਨੂੰ ਜਾਮ ਕੀਤਾ ਜਾਵੇਗਾ।