ਟਰੱਕ ਯੂਨੀਅਨ ਬਹਾਲ ਕਰਨ ਦੀ ਮੰਗ ਨੂੰ ਲੈਕੇ ਧਰਨਾ
🎬 Watch Now: Feature Video
ਰਾਏਕੋਟ: ਪੰਜਾਬ ਸਰਕਾਰ (Punjab Government) ਖ਼ਿਲਾਫ਼ ਪਿਛਲੇ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਸਮੂਹ ਟਰੱਕ ਮਾਲਕਾਂ ਅਤੇ ਚਾਲਕਾਂ ਵੱਲੋਂ ਮੁੜ ਤੋਂ ਲੁਧਿਆਣਾ ਬਠਿੰਡਾ ਰਾਜ ਮਾਰਗ (Ludhiana Bathinda State Highway) ਨੂੰ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਪੰਜਾਬ ਵਿੱਚ ਮੁੜ ਤੋਂ ਟਰੱਕ ਯੂਨੀਅਨ (Truck Union) ਨੂੰ ਬਹਾਲ ਕੀਤਾ ਜਾਵੇ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਟਰੱਕ ਯੂਨੀਅਨ ਰੱਦ (Truck union canceled) ਹੋਣ ਕਾਰਨ ਟਰੱਕ ਅਪਰੇਟਰਾਂ ਵਿੱਚ ਭਾਰੀ ਨੁਕਸਾਨ ਹੋ ਰਿਹਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਅੰਦਰ ਟਰੱਕ ਯੂਨੀਅਨ ਨੂੰ ਭੰਗ (Truck union canceled) ਕੀਤਾ ਗਿਆ ਸੀ, ਜਿਸ ਤੋਂ ਬਾਅਦ ਟਰੱਕ ਚਾਲਕਾ ਅਤੇ ਅਪਰੇਟਰਾਂ ਵੱਲੋਂ ਇਸ ਦਾ ਭਾਰੀ ਵਿਰੋਧ ਵੀ ਕੀਤਾ ਗਿਆ ਸੀ। ਜੋ ਹੁਣ ਤੱਕ ਜਾਰੀ ਹੈ।