thumbnail

By

Published : Dec 16, 2020, 6:18 PM IST

ETV Bharat / Videos

ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨਾਂ ਦੀ ਟਰਬਨ ਮੈਨ ਨੇ ਸ਼ੁਰੂ ਕੀਤੀ ਯਾਤਰਾ

ਅੰਮ੍ਰਿਤਸਰ: ਦੁਨੀਆ ਭਰ ਵਿੱਚ ਕਾਰ ਰਾਹੀਂ 84 ਹਜ਼ਾਰ ਕਿਲੋਮੀਟਰ ਯਾਤਰਾ ਪੂਰੀ ਕਰਨ ਵਾਲੇ ਟਰਬਨ/ਟਰੈਵਲ ਮੈਨ ਅਮਰਜੀਤ ਸਿੰਘ ਚਾਵਲਾ ਹੁਣ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਤੋਂ ਰਵਾਨਾ ਹੋਏ। ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਉਹ ਇਥੇ ਦਰਬਾਰ ਸਾਹਿਬ ਅਰਦਾਸ ਕਰਨ ਪੁੱਜੇ ਸਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਮਕਸਦ ਦੁਨੀਆ ਭਰ ਦੇ ਲੋਕਾਂ ਨੂੰ ਸਿੱਖੀ ਨਾਲ ਜੋੜਨਾ ਤੇ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਕੌਮ ਪ੍ਰਤੀ ਕੀਤੀਆਂ ਕੁਰਬਾਨੀ ਬਾਰੇ ਚਾਨਣਾ ਪਾਉਣਾ ਹੈ। ਉਨ੍ਹਾਂ ਕਿਹਾ ਕਿ 10 ਹਜ਼ਾਰ ਕਿਲੋਮੀਟਰ ਦੀ ਇਹ ਯਾਤਰਾ ਵੱਖ-ਵੱਖ ਰਾਜਾਂ ਤੇ ਦੇਸ਼ਾਂ ਵਿੱਚੋਂ ਹੁੰਦੀ ਹੋਏ 4 ਮਹੀਨੇ ਵਿੱਚ ਪੂਰੀ ਹੋਵੇਗੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.