ਅੰਮ੍ਰਿਤਸਰ: ਚੋਰੀ ਦੇ ਵਾਹਨਾਂ ਸਮੇਤ ਦੋ ਕਾਬੂ - ਕਥਿਤ ਦੋਸ਼ੀਆਂ ਦਾ ਤਿੰਨ ਦਿਨ ਦਾ ਰਿਮਾਂਡ
🎬 Watch Now: Feature Video
ਅੰਮ੍ਰਿਤਸਰ: ਸ਼ਹਿਰ ਦੇ ਥਾਣਾ ਵੱਲਾ ਦੀ ਪੁਲਿਸ ਨੇ ਨਾਕੇ ਦੌਰਾਨ ਇੱਕ ਸਕੂਟਰੀ ਸਵਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਸੰਜੀਵ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ 'ਤੇ ਨਾਕਾਬੰਦੀ ਕਰਕੇ ਕਥਿਤ ਦੋਸ਼ੀ ਗੁਰਜੰਟ ਸਿੰਘ ਨੂੰ ਚਿੱਟੇ ਰੰਗ ਦੀ ਸਕੂਟਰੀ ਐਕਟਿਵਾ ਜਿਸ ਦਾ ਨੰਬਰ ਨਹੀਂ ਸੀ, ਸਮੇਤ ਰੋਕ ਕੇ ਪੁੱਛਗਿੱਛ ਕੀਤੀ ਤਾਂ ਉਸ ਕੋਲ ਦਸਤਾਵੇਜ਼ ਨਹੀਂ ਸੀ। ਪੁੱਛਗਿੱਛ ਦੌਰਾਨ ਉਸ ਨੇ ਆਪਣੇ ਸਾਥੀ ਬਲਵਿੰਦਰ ਸਿੰਘ ਦਾ ਨਾਂਅ ਦੱਸਿਆ, ਜੋ ਚੋਰੀ ਦੇ ਦੋਪਹੀਆ ਵਾਹਨ ਵੇਚਦਾ ਸੀ। ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਚੋਰੀ ਦੇ 8 ਵਾਹਨ ਬਰਾਮਦ ਕੀਤੇ। ਪੁਲਿਸ ਨੇ ਕਥਿਤ ਦੋਸ਼ੀਆਂ ਦਾ ਤਿੰਨ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ।